HOME ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੇ ਪ੍ਰਬੰਧਾਂ ਖ਼ਿਲਾਫ਼...

ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਸਮਾਜ ਵੀਕਲੀ ਯੂ ਕੇ

ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਰੋਸ ਮਾਰਚ ਕੱਢਿਆ, ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕੇ

ਨਵਾਂਸ਼ਹਿਰ 2 ਜੂਨ (ਜਤਿੰਦਰ ਪਾਲ ਸਿੰਘ ਕਲੇਰ)- ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਵਿੱਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਫੂਕੇ। ਉਹ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿੱਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ, ਲੇਕਿਨ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।ਉਨ੍ਹਾਂ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿੱਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆਵਾਂ ਦੇ ਆਯੋਜਨ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਨੇ ਸੀਬੀਐਸਈ ਦੀ ਆਨਲਾਈਨ ਸਕਰੀਨ ਮਾਰਕਿੰਗ (ਓਐਸਐਮ) ਪ੍ਰਣਾਲੀ ਵਿੱਚ ਪਾਈਆਂ ਗਈਆਂ ਗੰਭੀਰ ਖਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ, ਕਿਉਂਕਿ ਜਿਸ ਕੰਪਨੀ ਕੋਐਮਪਟ ਐਡੂਟੈਕ ਨੂੰ ਇਸਦਾ ਠੇਕਾ ਦਿੱਤਾ ਗਿਆ ਹੈ, ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮਾਹਰਤਾ ਨਹੀਂ ਹੈ।

ਸੀਨੀਅਰ ਆਗੂ ਨੇ ਖੁਲਾਸਾ ਕੀਤਾ ਕਿ ਕੋਐਮਪਟ ਐਡੂਟੈਕ ਨੂੰ ਵਿਸ਼ੇਸ਼ ਛੋਟਾਂ ਦੇ ਕੇ ਠੇਕਾ ਦਿੱਤਾ ਗਿਆ ਸੀ ਅਤੇ ਇਸ ਲਈ ਨਿਯਮਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਇਸ ਕੰਪਨੀ ਨੂੰ ਪਹਿਲਾਂ ਤੇਲੰਗਾਨਾ ਸਰਕਾਰ ਵੱਲੋਂ ਬਲੈਕਲਿਸਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਿਰ ਇਸ ਕੰਪਨੀ ਨੂੰ ਵਿਸ਼ੇਸ਼ ਰਿਆਇਤਾਂ ਕਿਉਂ ਦਿੱਤੀਆਂ ਗਈਆਂ ਸਨ, ਜਦਕਿ ਇਹ ਵਿਦਿਆਰਥੀਆਂ ਦੇ ਭਵਿੱਖ ਅਤੇ ਕਰੀਅਰ ਨਾਲ ਖਿਲਵਾੜ ਕਰ ਰਹੀ ਹੈ।

ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਹਰ ਫਰਜ਼ ਵਿੱਚ ਅਸਫਲ ਰਹੇ ਹਨ, ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ।

ਇਸ ਮੋਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਕਮਲਜੀਤ ਸਿੰਘ ਬੰਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਗੁਰਵਿੰਦਰ ਸਿੰਘ ਜਨਰਲ ਸਕੱਤਰ ਡੀਸੀਸੀ, ਸੁਰਿੰਦਰ ਸ਼ਿੰਦਾ ਬੁਲਾਰਾ ਡੀਸੀਸੀ, ਧਰਮਪਾਲ ਸਾਬਕਾ ਚੇਅਰਮੈਨ, ਨਾਨਕ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਮੋਹਿੰਦਰ ਪਾਲ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਕੁਮਾਰ ਪ੍ਰਧਾਨ ਕਿਸਾਨ ਵਿੰਗ,ਧਰਮਵੀਰ ਜਨਰਲ ਸਕੱਤਰ ਡੀਸੀਸੀ, ਸਤਨਾਮ ਸੰਧੂ ਮੈਂਬਰ ਡੀਸੀਸੀ, ਜਸਵਿੰਦਰ ਸਿੰਘ ਮੈਂਬਰ ਬੀਸੀਸੀ, ਆਦਿ ਸੈਂਕੜੇ ਪਾਰਟੀ ਵਰਕਰ ਹਾਜ਼ਰ ਸਨ।

Previous article4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ – ਕੇਡਰ ਵਿੱਚ ਭਾਰੀ ਰੋਸ
Next articleਸਨ ਫਾਰਮਾ ਫੈਕਟਰੀ ‘ਚ ਕਿਰਤੀ ਦੀ ਮੌਤ ਮਾਮਲਾ: ਸੁਰੱਖਿਆ ਪ੍ਰਬੰਧਾਂ ਦੀ ਨਾਕਾਮੀ ਕਾਰਨ ਹੋਈ ਨੌਜਵਾਨ ਦੀ ਮੌਤ …..