*ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ ਤੇ ਸ. ਚਰਨਜੀਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ਕੀਤਾ ਚੋਣ ਪ੍ਰਚਾਰ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਫਿਲੌਰ ਤੋਂ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ ਤੇ ਸ. ਚਰਨਜੀਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ਦਿੱਲੀ ਦੀਆਂ ਵਿਧਗਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨ ਲਈ ਹਲਕਾ ਜੰਗਪੁਰਾ ਪਹੁੰਚੇ, ਜਿਨਾਂ ਉਨਾਂ ਕਾਂਗਰਸੀ ਉਮੀਦਵਾਰ ਫਰਿਆਦ ਸੂਰੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ | ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ ਤੇ ਸ. ਚਰਨਜੀਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ਕੀਤਾ ਕਾਂਗਰਸੀ ਉਮੀਦਵਾਰ ਦੇ ਹੱਕ ‘ਚ ਡਟਵਾਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਕਾਂਗਰਸੀ ਉਮੀਦਵਾਰ ਫਰਿਆਦ ਸੂਰੀ ਦੇ ਹੱਕ ‘ਚ ਲੋਕ ਲਹਿਰ ਬਣੀ ਹੋਈ ਹੈ | ਇੱਥੋਂ ਆਪ ਆਗੂ ਮਨੀਸ਼ ਸਿਸੋਦੀਆ ਵੀ ਚੋਣ ਮੈਦਾਨ ‘ਚ ਹਨ | ਪਰੰਤੂ ਆਪ ਤੋਂ ਆਮ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਜਿਸ ਕਾਰਣ ਕਾਂਗਰਸੀ ਉਮੀਦਵਾਰ ਦੀ ਜਿੱਤ ਯਕੀਨੀ ਹੈ | ਉਨਾਂ ਅੱਗੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ ਤੇ ਸ. ਚਰਨਜੀਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ਸਮੂਹ ਟੀਮ ਨੇ ਦਿਨ ਰਾਤ ਇਕ ਕਰਕੇ ਚੋਣ ਪ੍ਰਚਾਰ ਕੀਤਾ ਹੈ, ਜਿਸ ਕਾਰਣ ਕਾਂਗਰਸੀ ਉਮੀਦਵਾਰ ਦੀ ਜਿੱਤ ਪੱਕੀ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj