ਦੁਕਾਨਾਂ ਦੇ ਨਾਮ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਸਬੰਧੀ ਕੱਢੀ ਗਈ ਚੇਤਨਾ ਰੈਲੀ

ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ -ਪਰਮਜੀਤ ਕੌਰ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਹੋਰ ਮਹੱਤਤਾ ਦੇਣ ਸਬੰਧੀ ਪੰਜਾਬ ਰਾਜ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ /ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਅਤੇ ਜੇਕਰ ਹੋਰ ਭਾਸ਼ਾਵਾਂ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ ) ਤੋਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ। ਇਹ ਕਾਰਜ 21, ਫਰਵਰੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਅਪੀਲ ਕੀਤੀ ਗਈ ਹੈ।ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਪ੍ਰਧਾਨਗੀ ਹੇਠ ਸ਼੍ਰੀਮਤੀ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵਲੋਂ ਇੱਕ ਵਿਸਾਲ ਚੇਤਨਾ ਰੈਲੀ ਸਕੂਲਾਂ ਅਤੇ ਕਾਲਜਾਂ ਦੇ 300 ਤੋਂ ਵੱਧ ਵਿਦਿਆਰਥੀਆਂ ਰਾਹੀਂ ਪੁਰਾਣੀ ਕਚਹਿਰੀ ਕਪੂਰਥਲਾ ਤੋਂ ਲੈ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦੀ ਹੋਈ ਨੇੜੇ ਮੇਨ ਬੱਸ ਸਟੈਂਡ ਇਸਲਾਮੀਆਂ ਮਾਡਲ ਸਕੂਲ ਕਪੂਰਥਲਾ ਵਿਖੇ ਸਮਾਪਤ ਕੀਤੀ ਗਈ।ਇਸ ਚੇਤਨਾ ਰੈਲੀ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਸ਼੍ਰੀਮਤੀ ਪਰਮਜੀਤ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ।

ਇਸ ਚੇਤਲਾ ਰੈਲੀ ਚੱਲਣ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਵੱਲੋਂ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਹੋਰ ਮਹੱਤਤਾ ਦੇਣ ਲਈ ਸਮੂਹ ਪਿੰਡਾਂ ਅਤੇ ਸ਼ਹਿਰਾਂ ਦੇ ਦੁਕਾਨਦਾਰਾਂ ਸਮੇਤ ਨਿੱਜੀ ਸਕੂਲ, ਕਾਲਜ ਅਤੇ ਹਰ ਤਰ੍ਹਾ ਦੇ ਵਪਾਰਿਕ ਅਦਾਰਿਆਂ ਨਾਲ ਸੰਬੰਧਤ ਪੰਜਾਬ ਵਸਨੀਕ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਕਾਰ ਦਾ ਪੂਰਨ ਸਹਿਯੋਗ ਦੇਣ, ਅਤੇ ਕਿਹਾ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ/ ਵਿਦਿਅਕ ਬੋਰਡਾਂ ਆਦਿ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾ ਦੀ ਪਾਲਣਾ ਕਰਨੀ ਚਾਹੀਦੀ ਹੈ।ਇਸ ਤੋਂ ਇਲਾਵਾਂ ਭਾਸ਼ਾ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਅਪੀਲ ਪੰਪਲੇਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ , ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵੱਲੋਂ ਦੁਕਾਨਦਾਰਾਂ ਨੂੰ ਦਿੱਤੇ ਗਏ।ਇਸ ਤੋਂ ਇਲਾਵਾਂ ਚੇਤਨਾ ਰੈਲੀ ਵਿੱਚ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਵੱਲੋਂ ਬਜ਼ਾਰ ਦੇ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਗਈ।ਪਰਵਿੰਦਰ ਸਿੰਘ ਢੋਟ, ਜੁਆਇੰਟ ਸੈਕਟਰੀ (ਆਪ) ਦੁਆਬਾ ਜੋਨ ਵਲੋਂ ਵੀ ਸੰਬੋਧਤ ਕੀਤਾ ਗਿਆਂ।

ਇਸ ਤੋਂ ਇਲਾਵਾਂ ਸ਼੍ਰੀਮਤੀ ਪ੍ਰੋਮਿਲਾ ਅਰੋੜਾ ਸਾਬਕਾ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਮਾਤ ਦਿਵਸ ਬਾਰੇ ਸੰਖੇਪ ਪੂਰਵਕ ਜਾਣਕਾਰੀ ਦਿੱਤੀ। ਇਸ ਰੈਲੀ ਵਿੱਚ ਸੁਰੱਖਿਆਂ ਦੇ ਪ੍ਰਬੰਧ ਸਬੰਧੀ ਇੰਸਪੈਕਟਰ ਸੁਖਵਿੰਦਰ ਸਿੰਘ, ਏ ਐੱਸ ਆਈ ਬਲਵਿੰਦਰ ਸਿੰਘ ਅਤੇ ਏ ਐੱਸ ਆਈ ਸੁਰਜੀਤ ਸਿੰਘ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।ਇਸ ਰੈਲੀ ਵਿੱਚ ਰਣਧੀਰ ਕਾਲਜ, ਹਿੰਦੂ ਕੰਨਿਆਂ ਕਾਲਜ, ਰਣਧੀਰ ਸਕੂਲ, ਹਿੰਦੂ ਪੁਤਰੀ ਪਾਠਸ਼ਾਲਾਂ ਕਾਇਮਪੁਰਾ ਸਕੂਲ, ਬਾਵਾ ਲਾਲਵਾਨੀ ਪਬਲਿਕ ਸਕੂਲ, ਡੀ.ਏ.ਵੀ.ਮਾਡਲ ਸਕੂਲ, ਮੰਡੀ ਹਾਰਡਿੰਗ ਗੰਜ਼ ਗਰਲਜ਼ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।ਰੈਲੀ ਦੀ ਸਮਾਪਤੀ ਸਮੇਂ ਭਾਸ਼ਾ ਵਿਭਾਗ ਕਪੂਰਥਲਾ ਵਲੋਂ ਸਕੂਲੀ ਕਾਲਜਾਂ ਦੇ ਵਿਦਿਆਰਥੀਆਂ ਲਈ ਰਿਫੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਰੈਲੀ ਵਿੱਚ ਬਲਵੀਰ ਸਿੰਘ ਸਿੱਧੂ ਸੀਨੀਅਰ ਸਹਾਇਕ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਇਸ ਤੋਂ ਇਲਾਵਾਂ ਇਸ ਰੈਲੀ ਵਿੱਚ ਕਰਨੈਲ ਸਿੰਘ, ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਰਾਜਵਿੰਦਰ ਸਿੰਘ ਧੰਨਾ, ਜ਼ਿਲ੍ਹਾ ਪ੍ਰਧਾਨ ਮਨਿਉਰਟੀ ਵਿੰਗ ਅਤੇ ਜਸਪਾਲ ਅਜ਼ਾਦ ਜ਼ਿਲ੍ਹਾ ਜੁਆਇੰਟ ਸੈਕਟਰੀ (ਆਪ) ਵੀ ਸ਼ਾਮਲ ਸਨ।

 

Previous articleL-G illegally formed Haj Committee, held elections for chairman’s post: AAP
Next articleSitharaman slams KCR for calling $5 trillion economy a joke