“ਕਸਬਾ ਅੱਪਰਾ ਨੂੰ ਮਿਲੇਗਾ 13 ਕਰੋੜ ਦੀ ਲਾਗਤ ਨਾਲ ਬਨਣ ਵਾਲਾ ਸਰਕਾਰੀ ਹਸਪਤਾਲ “
ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ) ਇਲਾਕਾ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹਲਕਾ ਇੰਚਾਰਜ ਭੈਣ ਹਰਜੋਤ ਕੌਰ ਲੋਹਟੀਆ ਜੀ ਦੇ ਯਤਨਾਂ ਅਤੇ ਸਮੂਹ ਪੰਚਾਇਤ ਅੱਪਰਾ ਦੇ ਸਹਿਯੋਗ ਨਾਲ ਅੱਜ ਅੱਪਰਾ ਵਿਖੇ ਪ੍ਰਸਤਾਵਿਤ ਸਰਕਾਰੀ ਹਸਪਤਾਲ ਲਈ ਸਰਵੇ ਦਾ ਕੰਮ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਲਗਭਗ 13 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਹਸਪਤਾਲ ਪੂਰੇ ਇਲਾਕੇ ਦੀ ਸਿਹਤ ਸੇਵਾਵਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਹਸਪਤਾਲ ਬਣਨ ਨਾਲ ਅੱਪਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਆਧੁਨਿਕ ਅਤੇ ਬਿਹਤਰ ਇਲਾਜ ਦੀਆਂ ਸਹੂਲਤਾਂ ਆਪਣੇ ਹੀ ਇਲਾਕੇ ਵਿੱਚ ਮਿਲ ਸਕਣਗੀਆਂ, ਜਿਸ ਨਾਲ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਕਾਫ਼ੀ ਹੱਦ ਤੱਕ ਘੱਟ ਹੋਵੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਖ਼ਾਸ ਤੌਰ ‘ਤੇ ਹਲਕਾ ਇੰਚਾਰਜ ਭੈਣ ਹਰਜੋਤ ਕੌਰ ਲੋਹਟੀਆ ਜੀ ਦਾ ਧੰਨਵਾਦ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਹਰਜੋਤ ਕੌਰ ਲੋਹਟੀਆ ਜੀ ਨੇ ਹਲਕੇ ਦੀ ਜ਼ਿੰਮੇਵਾਰੀ ਸੰਭਾਲਦੇ ਹੀ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ। ਇਲਾਕੇ ਦੇ ਲੋਕਾਂ ਨੇ ਉਮੀਦ ਜਤਾਈ ਕਿ ਹਸਪਤਾਲ ਦਾ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਹੋਵੇਗਾ ਅਤੇ ਇਹ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ਅੱਪਰਾ ਅਤੇ ਆਲੇ-ਦੁਆਲੇ ਦੇ ਖੇਤਰ ਦੇ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






