ਕਪੂਰਥਲਾ, (ਕੌੜਾ )- ਲਾਇਨ ਆਈ ਹਸਪਤਾਲ਼ ਚੈਰੀਟੇਬਲ ਸੋਸਇਟੀ ਦੇ ਅਧੀਨ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਸਹਿਯੋਗ ਦੇ ਨਾਲ ਫੱਤੂਢੀਗਾ ਵਿਖੇ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ । ਜਿਸ ਦਾ ਉਦਘਾਟਨ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕੀਤਾ।ਇਸ ਮੌਕੇ ਇਲਾਕੇ ਤੋਂ 200 ਦੇ ਕਰੀਬ ਜਰੂਰਤਮੰਦ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਡਾਕਟਰਾਂ ਦੀ ਟੀਮ ਵੱਲੋਂ ਜਾਂਚ ਦੌਰਾਨ 68 ਲੋੜਵੰਦਾ ਦੀ ਅਪਰੇਸ਼ਨ ਲਈ ਚੋਣ ਕੀਤੀ ਗਈ।ਇਸ ਦੌਰਾਨ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਵਾਸੀਆਂ ਲਈ ਦਿਨ ਰਾਤ ਸੇਵਾ ਵਿਚ ਹਾਜ਼ਰ ਹਨ।ਇਸ ਦੌਰਾਨ ਪ੍ਰਸਿੱਧ ਐਨ ਆਰ ਆਈ ਨਵਦੀਪ ਸਿੰਘ ਬਿੱਲਾ ਫੱਤੂਢੀਗਾ ਨੇ ਹਲਕਾ ਵਿਧਾਇਕ ਅਤੇ ਉਨ੍ਹਾਂ ਦੇ ਸਹਿਯੋਗੀਆ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਤੇ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਆਪਣੇ ਪਿੰਡਾ ਦੇ ਵਿਕਾਸ ਕਾਰਜਾਂ ਵਿਚ ਸਹਿਯੋਗ ਜ਼ਰੂਰ ਕਰਦੇ ਰਹਿਣ।ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਫੱਤੂਢੀਗਾ, ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਨੰਬਰਦਾਰ ਮੇਹਰ ਸਿੰਘ ਵਿਰਕ, ਬਲਾਕ ਸੰਮਤੀ ਮੈਂਬਰ ਪ੍ਰੱਭ ਰਤਨਪਾਲ,ਸਰਪੰਚ ਚਰਨ ਸਿੰਘ, ਨਿਰਮਲ ਸਿੰਘ ਭੱਟੀ, ਸਰਪੰਚ ਸਰਬਜੀਤ ਸਿੰਘ, ਗੁਰਵਿੰਦਰ ਸਿੰਘ ਚੀਮਾ, ਬਲਦੇਵ ਸਿੰਘ, ਬਲਵਿੰਦਰ ਸਿੰਘ ਮੁਲਤਾਨੀ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly