ਸੰਵਿਧਾਨ ਅਤੇ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਣ ਵਾਲਾ ਭਾਰਤ ਦਾ ਕੋਈ ਵੀ ਬਸ਼ਿੰਦਾ ਇਹੋ ਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕਰੇਗਾ : ਅਵਤਾਰ ਸਿੰਘ ਭੀਖੋਵਾਲ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ )  ਭਾਰਤ ਦੇ ਤਮਾਮ ਲੋਕਾਂ ਅਤੇ ਖਾਸ ਕਰਕੇ ਔਰਤਾਂ ਦੇ ਮਸੀਹਾ ਅਤੇ ਸੰਵਿਧਾਨ ਨਿਰਮਾਤਾ ਪਰਮ ਸਤਿਕਾਰਯੋਗ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਬੁੱਤ ਦੀ ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਪੀੜਦਾਇਕ ਅਤੇ ਨਿੰਦਣਯੋਗ ਘਟਨਾ ਹੈ। ਬੜੇ ਦੁੱਖ ਵਾਲੀ ਗੱਲ ਹੈ ਕਿ ਪੂਰੇ ਸੰਸਾਰ ਨੂੰ ਮੀਰੀ ਪੀਰੀ, ਸਾਂਝੀਵਾਲਤਾ ਅਤੇ ਇਨਸਾਨੀਅਤ ਦਾ ਸੰਦੇਸ਼ ਦੇਣ ਵਾਲੀ ਧਰਤੀ ਤੇ ਭਾਰਤ ਦੇ ਹਰ ਵਰਗ ਅਤੇ ਔਰਤਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰਨ ਵਾਲੇ ਸੰਵਿਧਾਨ ਲੋਕਤੰਤਰ ਅਤੇ ਨਿਆਂ ਤੇ ਅਧਾਰਿਤ ਵਿਵਸਥਾ ਨੂੰ ਸਥਾਪਿਤ ਕਰਨ ਵਾਲੀ ਸ਼ਖਸ਼ੀਅਤ ਦਾ ਅਪਮਾਨ ਕੀਤਾ ਗਿਆ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ  ਨਜ਼ਦੀਕੀ ਪਿੰਡ ਭੀਖੋਵਾਲ ਗੁਰੂਦੁਆਰਾ ਗੁਰੂ ਨਾਨਕ ਚਰਨਸਰ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਤੇ ਬੁੱਧੀਜੀਵੀ ਸਖ਼ਸੀਅਤ ਅਵਤਾਰ ਸਿੰਘ ਭੀਖੋਵਾਲ  ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ । ਉਹਨਾਂ ਕਿਹਾ ਕੀ ਮੁੱਢਲੇ ਤੌਰ ਤੇ ਇਹ ਪੰਜਾਬ ਦੇ ਸਭਿਆਚਾਰਕ ਮਾਹੌਲ ਨੂੰ ਵਿਗਾੜਨ ਦੀ ਸਾਜਿਸ਼ ਜਾਪਦੀ ਹੈ। ਉਹਨਾਂ ਕਿਹਾ ਕੀ ਪੰਜਾਬ ਸਰਕਾਰ ਨੂੰ ਇਸ ਘਟਨਾ ਦੀ ਸੰਜੀਦਗੀ ਨਾਲ ਜਾਂਚ ਪੜਤਾਲ ਕਰਨੀ ਚਾਹੀਦੀ ਹੈ ਅਤੇ ਸਾਜਿਸ਼ਕਰਤਾਵਾ ਦੀ ਨਿਸ਼ਾਨਦੇਹੀ ਕਰਕੇ ਦੇਸ਼ ਧ੍ਰੋਹ ਅਤੇ ਫ਼ਿਰਕੂ ਫਸਾਦ ਪਾਉਣ ਦੇ ਦੋਸ਼ ਹੇਠ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਵਿੱਖ ਵਿੱਚ ਐਸੀ ਘਟਨਾ ਦੁਬਾਰਾ ਨਾ ਵਾਪਰੇ। ਉਹਨਾਂ ਕਿਹਾ ਬਾਬਾ ਸਾਹਿਬ, ਸੰਵਿਧਾਨ ਅਤੇ ਲੋਕਤੰਤਰ ਵਿੱਚ ਅਟੁੱਟ ਵਿਸ਼ਵਾਸ਼ ਰੱਖਣ ਵਾਲਾ ਭਾਰਤ ਦਾ ਹਰ ਵਿਅਕਤੀ ਅਜਿਹੀਆਂ ਕੋਝੀਆਂ ਹਰਕਤਾਂ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਲੋਕਾਂ ਨੂੰ  ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਉੱਪਰ ਯਕੀਨ ਕਰਦੇ ਹੋਏ ਸ਼ਾਂਤੀ ਅਤੇ ਸਦਭਾਵ ਬਣਾਈ ਰੱਖਣ। ਉਹਨਾਂ ਕਿਹਾ ਕੀ ਮੂਰਤੀ ਤੋੜਨ ਵਾਲਾ ਸ਼ਖਸ ਕੋਈ ਵੀ ਹੋਵੇ, ਉਸ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨੇ ਪੰਜਾਬ ਅੰਦਰ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਤੋਂ ਲੈ ਕੇ ਹੁਣ ਤੱਕ ਬਾਬਾ ਸਾਹਿਬ ਨੂੰ ਇਸ ਕਰਕੇ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਸਦੀਆਂ ਤੋਂ ਜਾਤੀਵਾਦੀ ਉਚ-ਨੀਚ ਦੀ ਵਿਵਸਥਾ ਤੋਂ ਪੀੜਤ ਲੋਕਾਂ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਜੀਊਣਾ ਸਿਖਾਇਆ ਅਤੇ ਊਚ-ਨੀਚ ਦੀ ਵਿਵਸਥਾ ਨੂੰ ਟੱਕਰ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਗੌਰਮਿੰਟ ਪੈਨਸ਼ਨਰਜ ਸਾਂਝਾ ਫਰੰਟ, ਹੁਸ਼ਿਆਰਪੁਰ ਵਲੋਂ 7 ਫਰਵਰੀ ਨੂੰ ਹੀ 11ਸਾਥੀਆਂ ਵੱਲੋਂ ਭੁੱਖ ਹੜਤਾਲ ਰੱਖੀ ਜਾਵੇਗੀ
Next article108 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ