ਜਲੰਧਰ (ਸਮਾਜ ਵੀਕਲੀ)- ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਵੱਲੋਂ ਸੁਸਾਇਟੀ ਦੇ ਪ੍ਰਧਾਨ ਸੋਹਣ ਲਾਲ ਸਾਬਕਾ ਡੀ.ਪੀ.ਆਈ (ਕਾਲਜਾਂ) ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਜਲੰਧਰ ਵਿਖੇ ‘ਬੋਲਣ ਅਤੇ ਪ੍ਰਗਟਾਵੇ ਦੇ ਸੰਵਿਧਾਨਕ ਅਧਿਕਾਰ ਦੀ ਆਜ਼ਾਦੀ’ ਵਿਸ਼ੇ ਤੇ ਵਿਚਾਰ ਗੋਸ਼ਟੀ ਕਰਵਾਈ ਗਈ।
ਗੋਸ਼ਟੀ ਦੇ ਮੁੱਖ ਬੁਲਾਰੇ ਸ੍ਰੀ ਮੇਹਰ ਮਲਿਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਦੀ ਧਾਰਾ 19 ਵਿੱਚ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਆਜ਼ਾਦੀ ਨੂੰ ਕਈ ਤਰੀਕਿਆਂ ਨਾਲ ਖਤਮ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਸੰਗਠਿਤ ਰੂਪ ਵਿੱਚ ਇਸ ਸੰਵਿਧਾਨਕ ਆਜ਼ਾਦੀ ਤੇ ਪਹਿਰਾ ਦੇਣਾ ਚਾਹੀਦਾ ਹੈ। ਲਾਹੌਰੀ ਰਾਮ ਬਾਲੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਹਾਕਮਾਂ ਨੂੰ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਵਿਤਕਰੇ ਭਰੇ ਢੰਗ ਨਾਲ ਲਾਗੂ ਨਹੀਂ ਕਰਨਾ ਚਾਹੀਦਾ, ਇਸ ਨਾਲ ਵਿਦੇਸ਼ਾਂ ਵਿਚ ਭਾਰਤ ਦੀ ਬਦਨਾਮੀ ਹੋ ਰਹੀ ਹੈ। ਅੰਬੇਡਕਰ ਭਵਨ ਟਰੱਸਟ (ਰਜਿ.) ਦੇ ਜਨਰਲ ਸਕੱਤਰ ਡਾ. ਜੀ.ਸੀ. ਕੌਲ ਨੇ ਵੀ ਆਪਣੇ ਵਿਚਾਰ ਰੱਖੇ। ਅੱਧੀ ਸਦੀ ਦੇ ਕਰੀਬ ਵਿਦੇਸ਼ਾਂ ਵਿੱਚ ਅੰਬੇਡਕਰ ਮਿਸ਼ਨ ਅਤੇ ਬੁੱਧ ਧਰਮ ਦੀ ਸੇਵਾ ਕਰਨ ਵਾਲੇ ਤਰਸੇਮ ਕੌਲ ਯੂ.ਕੇ., ਜੈ ਬਿਰਦੀ ਕੈਨੇਡਾ ਅਤੇ ਮਹਿੰਦਰ ਸੱਲਣ ਕੈਨੇਡਾ ਨੂੰ ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਧਾਨ ਸੋਹਣ ਲਾਲ ਨੇ ਮਹਿਮਾਨਾਂ ਅਤੇ ਸ਼ਰੋਤਿਆਂ ਦਾ ਸਵਾਗਤ ਕੀਤਾ ਅਤੇ ਮੈਡਮ ਸੁਦੇਸ਼ ਕਲਿਆਣ ਨੇ ਸਭ ਦਾ ਧੰਨਵਾਦ ਕੀਤਾ। ਸੋਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਮੰਚ ਸੰਚਾਲਨ ਬਾਖੂਬੀ ਨਿਭਾਇਆ ।
ਇਸ ਮੌਕੇ ਡਾ: ਚਰਨਜੀਤ ਸਿੰਘ, ਐਡਵੋਕੇਟ ਕੁਲਦੀਪ ਭੱਟੀ, ਪਰਮਿੰਦਰ ਸਿੰਘ ਖੁੱਤਣ, ਜਸਵਿੰਦਰ ਵਰਿਆਣਾ, ਰਾਜ ਕੁਮਾਰ ਵਰਿਆਣਾ, ਚਰਨ ਦਾਸ ਸੰਧੂ, ਡਾ: ਮਹਿੰਦਰ ਸੰਧੂ, ਗੁਰਦੇਵ ਖੋਖਰ, ਪਿ੍ੰਸੀਪਲ ਤੀਰਥ ਬਸਰਾ, ਪ੍ਰੋਫੈਸਰ ਬਲਬੀਰ, ਪ੍ਰੋਫੈਸਰ ਬਲਬੀਰ, ਪ੍ਰੋਫੈਸਰ ਅਸ਼ਵਨੀ ਜੱਸਲ, ਪ੍ਰੋਫੈਸਰ ਅਸ਼ਵਨੀ ਵਾਲੀਆ, ਚਰਨਜੀਤ ਆਈਆਰਐਸ, ਡਾ: ਸੰਦੀਪ ਮਹਿਮੀ, ਐਮਆਰ ਸੱਲਣ, ਮਲਕੀਤ ਸਿੰਘ, ਡੀ ਪੀ ਭਗਤ, ਸੋਮ ਨਾਥ ਭਾਗਰਸੀਆ, ਆਦਿ ਹਾਜ਼ਰ ਸਨ।
ਇਹ ਜਾਣਕਾਰੀ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ।