ਬੈੱਲਗਰੇਡ (ਸਮਾਜ ਵੀਕਲੀ):ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਰਬੀਆ ਦੇ ਹਮਰੁਤਬਾ ਅਲੈਕਸੈਂਡਰ ਵੁਸਿਸ ਨਾਲ ਇੱਥੇ ਉਸਾਰੂ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੁਵੱਲੇ ਰਿਸ਼ਤੇ ਆਪਸੀ ਵਿਸ਼ਵਾਸ, ਸਮਝ ਤੇ ਇਕ-ਦੂਜੇ ਦੇ ਸਹਿਯੋਗ ’ਤੇ ਆਧਾਰਿਤ ਹੁੰਦੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਮੁਰਮੂ ਸਰਬੀਆ ਦਾ ਦੌਰਾ ਕਰਨ ਵਾਲੀ ਪਹਿਲੀ ਭਾਰਤੀ ਰਾਸ਼ਟਰਪਤੀ ਹੈ। ਉਨ੍ਹਾਂ ਕਿਹਾ,‘ਅਸੀਂ ਇਸ ਮੁਲਕ ਨਾਲ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਵਚਨਬੱਧ ਹਾਂ। ਵਫ਼ਦ ਪੱਧਰ ’ਤੇ ਹੋਈ ਗੱਲਬਾਤ ਦੌਰਾਨ ਦੋਵਾਂ ਰਾਸ਼ਟਰਪਤੀਆਂ ਨੇ ਭਾਰਤ ਸਰਬੀਆ ਦੁਵੱਲੇ ਸਬੰਧਾਂ ਅਤੇ ਸਾਂਝੇ ਹਿੱਤਾਂ ਨਾਲ ਸਬੰਧਿਤ ਆਲਮੀ ਤੇ ਖੇਤਰੀ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਪ੍ਰੈਸ ਬਿਆਨ ਰਾਹੀਂ ਮੁਰਮੂ ਨੇ ਕਿਹਾ,‘ਮੇਰੀ ਰਾਸ਼ਟਰਪਤੀ ਵੁਸਿਸ ਨਾਲ ਉਸਾਰੂ ਮੀਟਿੰਗ ਹੋਈ ਜਿਸ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਂਝੇ ਹਿੱਤਾਂ ਨਾਲ ਸਬੰਧਿਤ ਆਲਮੀ ਤੇ ਖੇਤਰੀ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly