HOME ਮਿਰਗੀ ਦੇ ਇਲਾਜ ਵਿੱਚ ਲਗਾਤਾਰ ਫਾਲੋਅੱਪ ਹੀ ਸਫਲ ਇਲਾਜ ਦੀ ਕੁੰਜੀ :...

ਮਿਰਗੀ ਦੇ ਇਲਾਜ ਵਿੱਚ ਲਗਾਤਾਰ ਫਾਲੋਅੱਪ ਹੀ ਸਫਲ ਇਲਾਜ ਦੀ ਕੁੰਜੀ : ਡਾ. ਗਗਨਦੀਪ ਸਿੰਘ

3
ਐੱਸ.ਐੱਮ.ਓ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਟਾਪ ਐਪੀਲੈਪਸੀ ਪ੍ਰੋਜੈਕਟ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
– ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਦੀ ਮੈਡੀਕਲ ਟੀਮ ਵੱਲੋਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ 44 ਮਿਰਗੀ ਮਰੀਜ਼ਾਂ ਦੀ ਵਿਸ਼ੇਸ਼ ਜਾਂਚ
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ (ਐਪੀਲੈਪਸੀ) ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ, ਪ੍ਰਭਾਵਸ਼ਾਲੀ ਅਤੇ ਆਮ ਲੋਕਾਂ ਲਈ ਪਹੁੰਚਣਯੋਗ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ 44 ਮਿਰਗੀ ਤੋਂ ਪੀੜਤ ਗੰਭੀਰ ਮਰੀਜ਼ਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ। ਇਸ ਦੌਰਾਨ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਸਬੰਧੀ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੀ ਨਿਊਰੋਲੋਜੀਕਲ ਬਿਮਾਰੀ ਹੈ, ਪਰ ਸਮੇਂ ਸਿਰ ਸਹੀ ਜਾਂਚ ਅਤੇ ਨਿਯਮਤ ਇਲਾਜ ਨਾਲ ਇਸ ਨੂੰ ਕਾਫੀ ਹੱਦ ਤੱਕ ਨਿਯੰਤਰਿਤ ਕੀਤਾ ਜਾ ਸਕਦਾ ਹੈ। ਮਿਰਗੀ ਇਲਾਜ ਵਿੱਚ ਲਗਾਤਾਰਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਿਰਗੀ ਦੇ ਇਲਾਜ ਵਿੱਚ ਲਗਾਤਾਰ ਫਾਲੋਅੱਪ ਹੀ ਸਫਲ ਇਲਾਜ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ “ਸਟਾਪ ਐਪੀਲੈਪਸੀ ਪ੍ਰੋਜੈਕਟ” ਦਾ ਮੁੱਖ ਉਦੇਸ਼ ਮਿਰਗੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧਾਉਣਾ, ਗੰਭੀਰ ਮਰੀਜ਼ਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਨਾਲ ਜੋੜਨਾ ਹੈ। ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਆਏ ਮਿਰਗੀ ਮਰੀਜ਼ਾਂ ਨੂੰ ਇਸ ਕੈਂਪ ਰਾਹੀਂ ਮਾਹਿਰ ਡਾਕਟਰਾਂ ਦੀ ਸੇਵਾ ਮਿਲੀ ਹੈ। ਡਾ ਸਤਵਿੰਦਰਪਾਲ ਸਿੰਘ ਨੇ ਮਿਰਗੀ ਮਰੀਜ਼ਾਂ ਨੂੰ ਇਸ ਪ੍ਰੋਜੈਕਟ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡੇਂਗੂ ਦੇ ਸ਼ੱਕ ‘ਤੇ ਤੁਰੰਤ ਕਰਵਾਓ ਮੁਫ਼ਤ ਟੈਸਟ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਮੁਫਤ ਵਿੱਚ ਉਪਲੱਬਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
Next articleਅੰਬੇਡਕਰ ਭਵਨ ‘ਚ ਹੋਵੇਗਾ ਬੁੱਧ ਜਯੰਤੀ ਦਾ ਮੁੱਖ ਸਮਾਗਮ 3 ਮਈ ਨੂੰ