ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਮੁਹਾਲੀ ਵਿੱਚ ਜਲ ਸਪਲਾਈ ਵਿਭਾਗ ਦੇ ਮੁਖੀ (ਐੱਚਓਡੀ) ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦਿੱਤਾ। ਇਸ ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਠੇਕਾ ਵਰਕਰਾਂ ਨੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਨਾਲ ਬਸੰਤੀ ਰੰਗ ਵਿੱਚ ਸਜ ਕੇ ਸ਼ਮੂਲੀਅਤ ਕੀਤੀ।
ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਮੰਗ ਕੀਤੀ ਕਿ ਸਮੂਹ ਕੰਟਰੈਕਟ ਵਰਕਰਾਂ ਨੂੰ ਵਿਭਾਗ ਅਧੀਨ ਲੈ ਕੇ ਰੈਗੂਲਰ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸੋਮਵਾਰ ਨੂੰ ਪੰਜਾਬ ਭਵਨ ਵਿੱਚ ਜਥੇਬੰਦੀ ਦੀ ਜਲ ਸਪਲਾਈ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ, ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਐੱਚਓਡੀ ਅਮਿਤ ਤਲਵਾੜ ਸਮੇਤ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ, ਚੀਫ਼ ਇੰਜਨੀਅਰ ਤੇ ਹੋਰ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਵਿੱਚ ਵਰਕਰਾਂ ਨੂੰ ਵਿਭਾਗ ਵਿੱਚ ਮਰਜ ਕਰ ਕੇ ਰੈਗੂਲਰ ਕਰਨ ਦੀ ਮੰਗ ਤੋਂ ਕੋਰਾ ਜੁਆਬ ਦੇ ਦਿੱਤਾ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly