ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦੇ 122 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ, ਦੇਸ਼ ਵਿਚ ਕਰੋਨਾ ਦੇ ਇਸ ਸਰੂਪ ਦੇ ਮਾਮਲਿਆਂ ਦੀ ਗਿਣਤੀ ਵਧ ਕੇ 358 ਹੋ ਗਈ ਹੈ। ਇਨ੍ਹਾਂ ਵਿੱਚੋਂ 114 ਲੋਕ ਲਾਗ ਤੋਂ ਮੁਕਤ ਹੋ ਚੁੱਕੇ ਹਨ ਜਾਂ ਹੋਰ ਥਾਵਾਂ ਉੱਤੇ ਜਾ ਚੁੱਕੇ ਹਨ। ਇਹ ਮਾਮਲੇ 17 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਮਹਾਰਾਸ਼ਟਰ ਵਿਚ ਓਮੀਕਰੋਨ ਸਰੂਪ ਦੇ ਸਭ ਤੋਂ ਵੱਧ 88 ਮਾਮਲੇ, ਦਿੱਲੀ ਵਿਚ 67, ਤੇਲੰਗਾਨਾ ਵਿਚ 38, ਤਾਮਿਲਨਾਡੂ ਵਿਚ 34, ਕਰਨਾਟਕ ਵਿਚ 31 ਅਤੇ ਗੁਜਰਾਤ ਵਿਚ 30 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 6650 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 3,47,72,626 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly