- ਰੋਜ਼ਾਨਾ ਪਾਜ਼ੇਟਿਵਿਟੀ ਦਰ 15.52 ਫ਼ੀਸਦੀ
ਨਵੀਂ ਦਿੱਲੀ (ਸਮਾਜ ਵੀਕਲੀ): ਕਰੋਨਾਵਾਇਰਸ ਦੇ ਲਗਾਤਾਰ ਪੰਜ ਦਿਨਾਂ ਤੋਂ ਤਿੰਨ ਲੱਖ ਤੋਂ ਵੱਧ ਕੇਸ ਆਉਣ ਮਗਰੋਂ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 2,55,874 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਕੋਵਿਡ-19 ਪੀੜਤਾਂ ਦੀ ਕੁੱਲ ਗਿਣਤੀ 3,97,99,202 ਹੋ ਗਈ ਹੈ। ਇਸ ਲਾਗ ਨੇ ਬੀਤੇ ਇੱਕ ਦਿਨ ਵਿੱਚ 614 ਲੋਕਾਂ ਦੀ ਜਾਨ ਲੈ ਲਈ ਹੈ, ਜਿਸ ਨਾਲ ਕਰੋਨਾ ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 4,90,462 ਹੋ ਗਈ ਹੈ। ਇਸ ਸਮੇਂ 22,36,842 ਕੇਸ ਸਰਗਰਮ ਹਨ।
ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਤੱਕ ਅਪਡੇਟ ਕੀਤੇ ਅੰਕੜਿਆਂ ’ਤੇ ਆਧਾਰਿਤ ਹੈ। ਇਸ ਮਹਾਮਾਰੀ ਤੋਂ ਹੁਣ ਤੱਕ 3,70,71, 898 ਲੋਕ ਉੱਭਰ ਚੁੱਕੇ ਹਨ ਅਤੇ ਦੇਸ਼ ਵਿੱਚ ਸਿਹਤਯਾਬੀ ਦਰ ਘਟ ਕੇ 93.15 ਫ਼ੀਸਦੀ ਰਹਿ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 12,493 ਸਰਗਰਮ ਕੇਸ ਘੱਟ ਹੋਏ ਹਨ। ਕਰੋਨਾ ਦੀ ਰੋਜ਼ਾਨਾ ਪਾਜ਼ੇਟਿਵਿਟੀ ਦਰ 15.52 ਫ਼ੀਸਦੀ, ਜਦੋਂਕਿ ਹਫ਼ਤਾਵਾਰੀ ਦਰ 17.17 ਫ਼ੀਸਦੀ ਰਹੀ। ਦੇਸ਼ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਲੋਕਾਂ ਨੂੰ ਹੁਣ ਤੱਕ 162.92 ਕਰੋੜ ਕਰੋਨਾ ਰੋਕੂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly