ਕਰੋਨਾ: ਕੇਂਦਰ ਸਰਕਾਰ ਨੇ ਰਾਜਾਂ ਤੇ ਯੂਟੀਜ਼ ਨੂੰ ਲਿਖਿਆ ਪੱਤਰ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਰਨਾਟਕ, ਕੇਰਲਾ, ਤਾਮਿਲ ਨਾਡੂ, ਜੰਮੂ ਕਸ਼ਮੀਰ, ਉੜੀਸਾ ਤੇ ਮਿਜ਼ੋਰਮ ਨੂੰ ਪੱਤਰ ਲਿਖ ਕੇ ਕੋਵਿਡ-19 ਦੇ ਪਸਾਰੇ ’ਤੇ ਕੰਟਰੋਲ ਲਈ ਜਾਂਚ-ਪਤਾ ਲਾਉਣ, ਇਲਾਜ ਕਰਨ, ਟੀਕਾਕਰਨ ਕਰਨ, ਕੋਵਿਡ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਨੀਤੀ ਲਈ ਜ਼ਰੂਰੀ ਕਦਮ ਚੁੱਕਣ ਨੂੰ ਕਿਹਾ। ਕੁਝ ਜ਼ਿਲ੍ਹਿਆਂ ’ਚ ਕਰੋਨਾ ਦੇ ਵਧਦੇ ਕੇਸਾਂ, ਹਫ਼ਤਾਵਾਰੀ ਲਾਗ ਤੇ ਮੌਤ ਦਰ ਵਧਣ ਦੇ ਮਾਮਲਿਆਂ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ।

ਕਰੋਨਾਵਾਇਰਸ ਦੇ ਨਵੇਂ ਓਮੀਕਰੋਨ ਸਰੂਪ ਨੂੰ ਦੇਖਦਿਆਂ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ ਦਾ ਜ਼ਿਕਰ ਕਰਦਿਆਂ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਅੱਜ ਕਿਹਾ ਕਿ ਸਾਰੇ ਰਾਜਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਕੌਮਾਂਤਰੀ ਮੁਸਾਫਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ, ਨਵੇਂ ਹੌਟ ਸਪੌਟਾਂ ਦੀ ਨਿਗਰਾਨੀ ਕੀਤੀ ਜਾਵੇ, ਲਾਗ ਪੀੜਤਾਂ ਦੇ ਸੰਪਰਕ ’ਚ ਆਏ ਲੋਕਾਂ ਦਾ ਤੁਰੰਤ ਪਤਾ ਲਾਇਆ ਜਾਵੇ। ਨਾਲ ਹੀ ਸਾਰੇ ਲਾਗ ਨਮੂਨੇ ਜੀਨੋਮ ਸੀਕੁਐਂਸਿੰਗ ਲਈ ਭੇਜਣ, ਕੇਸਾਂ ਦੀ ਤੁਰੰਤ ਪਛਾਣ ਕਰਨ ਤੇ ਸਿਹਤ ਢਾਂਚੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਵੀ ਕਿਹਾ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਤੇ ਰੈਗੂਲਰ ਨਰਸਾਂ ਹੱਕ ਿਵੱਚ ਨਿੱਤਰੀਆਂ
Next articleਦੇਸ਼ ’ਚ ਕਰੋਨਾ ਦੇ 8603 ਨਵੇਂ ਕੇਸ