ਕਰੋਨਾ: ਮਰੀਜ਼ਾਂ ਦੇ ਠੀਕ ਹੋਣ ਦੀ ਦਰ 97 ਫ਼ੀਸਦ ਤੋਂ ਪਾਰ

ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਅੱਜ ਕਰੋਨਾਵਾਇਰਸ ਲਾਗ ਦੇ 46,617 ਨਵੇਂ ਕੇਸ ਸਾਹਮਣੇ ਆਏ ਜਿਸ ਨਾਲ ਦੇਸ਼ ’ਚ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 3,04,58,251 ਹੋ ਗਈ ਹੈ ਜਦਕਿ ਮਰੀਜ਼ਾਂ ਦੇ ਠੀਕ ਹੋਣ ਦੀ ਕੌਮੀ ਦਰ ਸੁਧਰ ਕੇ 97 ਫ਼ੀਸਦ ਨੂੰ ਪਾਰ ਕਰ ਗਈ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਹੋਈਆਂ 853 ਮੌਤਾਂ ਨਾਲ ਹੁਣ ਤੱਕ ਕਰੋਨਾ ਕਾਰਨ ਹੋਣ ਵਾਲੀਆਂ ਕੁੱਲ ਮੌਤਾਂ ਦਾ ਅੰਕੜਾ 4,00,312 ’ਤੇ ਪਹੁੰਚ ਗਿਆ ਹੈ। ਇਹ ਜਾਣਕਾਰੀ ਅੱਜ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਤੋਂ ਮਿਲੀ।

ਜਾਰੀ ਅੰਕੜਿਆਂ ਅਨੁਸਾਰ ਕੌਮੀ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਦੇਸ਼ ਭਰ ਵਿਚ ਵੈਕਸੀਨ ਦੇ 34 ਕਰੋੜ ਤੋਂ ਵੱਧ ਡੋਜ਼ ਲਗਾਏ ਜਾ ਚੁੱਕੇ ਹਨ। ਨਵੇਂ ਕੇਸਾਂ ਦੀ ਗਿਣਤੀ ਘਟਣ ਨਾਲ ਹੀ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 5,09,637 ਰਹਿ ਗਈ ਹੈ ਜੋ ਕਿ ਕੁੱਲ ਕੇਸਾਂ ਦਾ 1.67 ਫ਼ੀਸਦ ਹੈ ਜਦਕਿ ਮਰੀਜ਼ਾਂ ਦੇ ਠੀਕ ਹੋਣ ਦੀ ਕੌਮੀ ਦਰ ਸੁਧਰ ਕੇ 97.01 ਫ਼ੀਸਦ ਹੋ ਗਈ ਹੈ। ਕਰੋਨਾ ਦੀ ਰੋਜ਼ਾਨਾ ਦੀ ਪਾਜ਼ੇਟਿਵਿਟੀ ਦਰ 2.48 ਫ਼ੀਸਦ ਦਰਜ ਕੀਤੀ ਗਈ ਜੋ ਕਿ ਲਗਾਤਾਰ 25ਵੇਂ ਦਿਨ 5 ਫ਼ੀਸਦ ਤੋਂ ਘੱਟ ਰਹੀ। ਇਸੇ ਤਰ੍ਹਾਂ ਹਫ਼ਤਾਵਾਰੀ ਪਾਜ਼ੇਟਿਵਿਟੀ ਦਰ ਘੱਟ ਕੇ 2.57 ਫ਼ੀਸਦ ਰਹਿ ਗਈ ਹੈ। ਲਗਾਤਾਰ 50ਵੇਂ ਦਿਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਕੇਸਾਂ ਨਾਲੋਂ ਵੱਧ ਰਹੀ।

ਹੁਣ ਤੱਕ ਕੁੱਲ 2,95,48,302 ਮਰੀਜ਼ ਇਸ ਬਿਮਾਰੀ ਤੋਂ ਉੱਭਰ ਕੇ ਠੀਕ ਹੋ ਚੁੱਕੇ ਹਨ ਜਦਕਿ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ 1.31 ਫ਼ੀਸਦ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕਰੋਨਾ ਕਾਰਨ ਹੋਈਆਂ 853 ਮੌਤਾਂ ’ਚੋਂ ਮਹਾਰਾਸ਼ਟਰ ’ਚ 252, ਕੇਰਲ ’ਚ 124, ਤਾਮਿਲਨਾਡੂ ’ਚ 102 ਅਤੇ ਕਰਨਾਟਕ ’ਚ 94 ਮੌਤਾਂ ਹੋਈਆਂ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ’ਤੇ ਡਰੋਨ ਕਾਰਨ ਦਹਿਸ਼ਤ
Next articleਸੰਸਦ ਦਾ ਮੌਨਸੂਨ ਇਜਲਾਸ 19 ਜੁਲਾਈ ਤੋਂਂ