ਕਰੋਨਾ: ਇੱਕ ਮਰੀਜ਼ ਦੀ ਮੌਤ ਤੇ 533 ਨਵੇਂ ਕੇਸ ਆਏ

ਬਠਿੰਡਾ(ਸਮਾਜ ਵੀਕਲੀ): ਬਠਿੰਡਾ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 1 ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਹੋਈ ਹੈ ਅਤੇ 233 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 1007 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 20 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 617919 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 42918 ਪਾਜ਼ੇਟਿਵ ਕੇਸ ਆਏ, ਜਿਸ ਚੋਂ 40859 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ ਨਵੇ ਮਰੀਜ਼ ਸਣੇ 1052 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 819 ਕਰੋਨਾ ਪਾਜ਼ੇਟਿਵ ਘਰੇਲੂ ਇਕਾਂਤਵਾਸ ਵਿਚ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIsrael shortens quarantine period for Covid-infected people to 7 days
Next articleWorld Bank downgrades 2022 global growth forecast to 4.1%