*ਕਨਿੰਸ ਹਸਪਤਾਲ ਅੱਪਰਾ ਸਮਾਜ ਸੇਵਾ ਦੇ ਖੇਤਰ ’ਚ ਵੀ ਪਾ ਰਿਹਾ ਅਹਿਮ ਯੋਗਦਾਨ*
ਅੱਪਰਾ, ਸਮਾਜ ਵੀਕਲੀੋ-ਕੋਵਡਿ-19 ਮਹਾਂਮਾਰੀ ਦੌਰਾਨ ਹਰ ਵਿਅਕਤੀ ਨੂੰ ਖੁਦ ਦੇ ਬਚਾਅ ਲਈ ਕੋਰੋਨਾ ਦਾ ਟੀਕਾ ਲਗਾਉਣਾ ਬਹੁਤ ਹੀ ਜਰੂਰੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾ. ਸੁਰਿੰਦਰ ਬੰਗਾ ਐਮ. ਡੀ. ਕਨਿੰਸ ਹਸਪਤਾਲ ਅੱਪਰਾ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਨੌਜਵਾਨਾਂ ਦੇ ਨਾਲ ਨਾਲ ਬਜ਼ੁਰਗਾਂ ਨੂੰ ਵੀ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾ ਲਗਾਉਣਾ ਅਤਿ ਜਰੂਰੀ ਹੈ ਤਾਂ ਹੀ ਕੋਰੋਨਾ ਦੀ ਤੀਸਰੀ ਲਹਿਰ ਤੋਂ ਪਹਿਲਾਂ ਖੁਦ ਦਾ ਬਚਾਅ ਕੀਤਾ ਜਾ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਹਰ ਵਿਅਕਤੀ ਨੂੰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਤੇ ਬਿਨਾਂ ਕਿਸੇ ਕੰਮ ਤੋਂ ਘਰਾਂ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਤੇ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ।
ਡਾ. ਬੰਗਾ ਨੇ ਅੱਗੇ ਕਿਹਾ ਕਿ ਕੋਵਿਡ -19 ਤੋਂ ਬਚਾਅ ਲਈ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ ਤੇ ਬੁਖਾਰ, ਖਾਂਸੀ ਜਾਂ ਸਾਹ ਲੈਣ ’ਚ ਤਕਲੀਫ਼ ਹੋਣ ’ਤੇ ਤਰੁੰਤ ਹਸਪਤਾਲ ’ਚ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਗੌਰ ਕਰਨ ਯੋਗ ਹੈ ਕਿ ਕਨਿੰਸ ਹਸਪਤਾਲ ਅੱਪਰਾ ਦੇ ਐਮ. ਡੀ. ਡਾ. ਸੁਰਿੰਦਰ ਬੰਗਾ ਵਲੋਂ ਸਿਹਤ ਤੇ ਸਮਾਜਿਕ ਖੇਤਰ ’ਚ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਡਾ. ਬੰਗਾ ਵਲੋਂ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਰੱਖਣ ਲਈ ‘ਪੌਦੇ ਲਗਾਓ’ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਸਿਹਤ ਸੰਬੰਧੀ ਮੁਫਤ ਮੈਡੀਕਲ ਜਾਂਚ ਕੈਂਪ ਲਗਾ ਕੇ ਸਿਹਤ ਸੇਵਾਵਾਂ ਦੇ ਖੇਤਰ ’ਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly