ਮੋਂਰੋ ਵਿਖੇ ਕੋਰੋਨਾ ਤੋਂ ਬਚਾਅ ਲਈ ਟੀਕੇ ਲਗਾਏ ਗਏ

ਅੱਪਰਾ, ਸਮਾਜ ਵੀਕਲੀ-ਨਜ਼ਦੀਕੀ ਪਿੰਡ ਮੋਂਰੋਂ ਵਿਖੇ ਸਿਵਲ ਸਰਜਨ ਜਲੰਧਰ ਦੇ ਆਦੇਸ਼ਾਂ ਅਨੁਸਾਰ ਐਸ. ਐੱਮ. ਓ. ਅੱਪਰਾ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵਿਡਸ਼ੀਲ ਦੇ ਟੀਕੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਹੈਲਥ ਸੁਪਰਵਾਈਜ਼ ਨੇ ਦੱਸਿਆ ਕਿ ਇਸ ਮੌਕੇ ਪਿੰਡ ਵਾਸੀਆਂ ਦੇ ਇੱਕ ਸੌ ਤੋਂ ਵੱਧ ਟੀਕੇ ਲਗਾਏ ਗਏ। ਉਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ’ਚ ਕੋਰੋਨਾ ਤੋਂ ਬਚਾਅ ਲਈ ਲੱਗ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਂਦੇ ਹੋਏ ਟੀਕੇ ਲਗਵਾਉਣ। ਇਸ ਮੌਕੇ ਏ. ਐਨ. ਐਮ. ਮੀਨੂੰ ਰਾਣੀ, ਸੀ. ਐਚ. ਓ. ਮੈਡਮ ਸ਼ਾਲੂ, ਆਸ਼ਾ ਵਰਕਰ ਬਲਜੀਤ ਕੁਮਾਰੀ ਵੀ ਹਾਜ਼ਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਂਰੋਂ ’ਚ ਤੀਆਂ ਦਾ ਤਿਉਹਾਰ ਮਨਾਇਆ
Next articleਨੌਕਰ ਪਟਵਾਰੀ ਕਮਾਈ ਸਰਕਾਰੀ