ਨਵੀਂ ਦਿੱਲੀ (ਸਮਾਜ ਵੀਕਲੀ):ਪੇਪਰ ਲੀਕ ਮਾਮਲੇ ਵਿਚ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਯੂਪੀ ਦੀ ਯੋਗੀ ਆਦਿੱਤਿਆਨਾਥ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪ੍ਰੀਖਿਆਵਾਂ ਵਿਚ ਭ੍ਰਿਸ਼ਟਾਚਾਰ ਭਾਜਪਾ ਸਰਕਾਰ ਦੀ ਪਛਾਣ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਯੂਪੀਟੈੱਟ ਦਾ ਪੇਪਰ ਲੀਕ ਹੋਣ ਕਾਰਨ ਲੱਖਾਂ ਨੌਜਵਾਨਾਂ ਦੀ ਮਿਹਨਤ ਉਤੇ ਪਾਣੀ ਫਿਰ ਗਿਆ ਹੈ। ਪ੍ਰਿਯੰਕਾ ਨੇ ਦੋਸ਼ ਲਾਇਆ ਕਿ ਜਦ ਵੀ ਪੇਪਰ ਲੀਕ ਹੁੰਦੇ ਹਨ ਤਾਂ ਯੋਗੀ ਸਰਕਾਰ ਵੱਡੀਆਂ ਮੱਛੀਆਂ ਨੂੰ ਬਚਾ ਲੈਂਦੀ ਹੈ। ਇਸੇ ਲਈ ਭ੍ਰਿਸ਼ਟਾਚਾਰ ਸਿਖ਼ਰਾਂ ਉਤੇ ਪਹੁੰਚ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly