ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਨੂੰ ਸਿਉਂਕ ਵਾਂਗ ਖੋਖਲਾ ਕਰ ਦਿੰਦਾ ਹੈ, ਇਸ ਲਈ ਸਾਨੂੰ ਆਪਣੇ ਫਰਜ਼ਾਂ ਨੂੰ ਪਹਿਲ ਦੇਣੀ ਚਾਹੀਦੀ ਹੈ, ਕਿਉਂਕਿ ਜਿੱਥੇ ਫ਼ਰਜ਼ ਸਭ ਤੋਂ ਉਪਰ ਹੋਣ, ਉੱਥੇ ਭ੍ਰਿਸ਼ਟਾਚਾਰ ਨਹੀਂ ਹੋ ਸਕਦਾ। ਆਲ ਇੰਡੀਆ ਰੇਡੀਓ ‘ਤੇ ਪ੍ਰਸਾਰਿਤ ਪ੍ਰੋਗਰਾਮ ‘ਮਨ ਕੀ ਬਾਤ’ ਵਿਚ ਪ੍ਰਧਾਨ ਮੰਤਰੀ ਨੇ ਕਿਹਾ, ‘ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਭ੍ਰਿਸ਼ਟਾਚਾਰ ਦੇਸ਼ ਨੂੰ ਸਿਉਂਕ ਵਾਂਗ ਖੋਖਲਾ ਕਰ ਰਿਹਾ ਹੈ ਪਰ ਉਸ ਤੋਂ ਮੁਕਤੀ ਲਈ ਉਡੀਕ ਕਿਉਂ ਕੀਤੀ ਜਾਵੇ। ਇਹ ਕੰਮ ਸਾਰੇ ਦੇਸ਼ਵਾਸੀਆਂ ਨੂੰ ਅੱਜ ਦੇ ਨੌਜਵਾਨਾਂ ਨਾਲ ਮਿਲ ਕੇ ਜਲਦੀ ਤੋਂ ਜਲਦੀ ਕਰਨਾ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly