ਕਪੂਰਥਲਾ (ਕੌੜਾ)-ਦੇਸ਼ ਦੇ 75 ਵੇਂ ਆਜ਼ਾਦੀ ਦਿਹਾੜੇ ਮੌਕੇ ਜਿੱਥੇ ਵੱਖ ਵੱਖ ਸੰਸਥਾਵਾਂ ਵੱਲੋਂ ਆਪੋ ਆਪਣੇ ਪੱਧਰ ਤੇ ਇਸ ਦਿਹਾੜੇ ਨੂੰ ਮਨਾਇਆ ਗਿਆ । ਉਥੇ ਹੀ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਡਾ ਪਰਮਜੀਤ ਕੌਰ ਕਾਮਰਸ ਵਿਭਾਗ ਵੱਲੋਂ ਪੁਸਤਕ ਪਰੇਡ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਦੇ ਅੰਦਰ ਕੁੱਲ 3 ਵਿਦਿਆਰਥੀਆਂ ਦੁਆਰਾ ਵੱਖ ਵੱਖ ਦੇਸ਼ ਭਗਤਾਂ ਦੇ ਰੋਲ ਨਿਭਾਉਂਦਿਆਂ ਇਸ ਮੁਕਾਬਲੇ ਅੰਦਰ ਭਾਗ ਲਿਆ ਗਿਆ।
ਇਸ ਮੁਕਾਬਲੇ ਦੇ ਨਤੀਜੇ ਐਲਾਨਦਿਆਂ ਡਾ ਪਰਮਜੀਤ ਕੌਰ ਨੇ ਦੱਸਿਆ ਕਿ ਬੀ ਕਾਮ ਭਾਗ ਤੀਜਾ ਦੀ ਵਿਦਿਆਰਥਣ ਸ਼ੀਤਲ ਸ਼ਰਮਾ ਨੇ ਪਹਿਲਾ ਸਥਾਨ ਬੀ ਕਾਮ ਭਾਗ ਦੂਜਾ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਬੀ ਐੱਸਸੀ ਫੈਸ਼ਨ ਡਿਜ਼ਾਈਨਿੰਗ ਭਾਗ ਪਹਿਲਾ ਦੀ ਵਿਦਿਆਰਥਣ ਨਵ ਕਿਰਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾ ਦਲਜੀਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਬੱਚਿਆਂ ਅੰਦਰ ਦੇਸ਼ ਭਗਤਾਂ ਦੇ ਜੀਵਨ ਪ੍ਰਤੀ ਜਾਨਣ ਦੀ ਰੁਚੀ ਪੈਦਾ ਕਰਨ ਵਾਸਤੇ ਅਜਿਹੇ ਮੁਕਾਬਲਿਆਂ ਤੇ ਸਮਾਰੋਹ ਕਰਵਾਏ ਜਾਣੇ ਚਾਹੀਦੇ ਹਨ ਤਾਂ ਕਿ ਆਜ਼ਾਦੀ ਦਿਹਾੜੇ ਮੌਕੇ ਬੱਚਿਆਂ ਨੂੰ ਦੇਸ਼ ਖਾਤਰ ਸ਼ਹੀਦ ਹੋਣ ਵਾਲੇ ਦੇਸ਼ ਭਗਤਾਂ ਦੇ ਜੀਵਨ ਅਤੇ ਉਨ੍ਹਾਂ ਦੇ ਸੁਪਨਿਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly