ਕੌਂਸਲਰ ਮੁਕੇਸ਼ ਕੁਮਾਰ ਮੱਲ ਨੇ ਭਗਤ ਨਗਰ ਵਿਖ਼ੇ ਲਹਿਰਾਇਆ ਤਿਰੰਗਾ

ਫੋਟੋ : ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ  ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ  |
ਵਾਰਡ ਨੰਬਰ 46 ਦੇ ਕੌਂਸਲਰ ਮੁਕੇਸ਼ ਕੁਮਾਰ ਮਲ੍ਹ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਹਨਾਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਹਾਸਲ ਕਰਨ ਲਈ ਬਹੁਤ ਲੰਮਾ ਸੰਘਰਸ਼ ਕਰਨਾ ਪਿਆ ਪਰ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਅਤੇ ਆਜ਼ਾਦੀ ਦਾ ਸਾਰੇ ਵਰਗਾਂ ਨੂੰ ਨਿੱਘ ਮਾਨਣ ਲਈ ਹਾਲੇ ਵੀ ਬਹੁਤ ਕੁਝ ਕਰਨਾ ਬਾਕੀ ਹੈ | ਇਸ
ਮੌਕੇ ਉਹਨਾਂ  ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਲਾਲ ਚੰਦ ਭੱਟੀ,  ਬਲਵਿੰਦਰ ਬਿੰਦੀ, ਅਮਰੀਕ ਚੌਹਾਨ ਅਮਰਜੀਤ ਖੋਸਲਾ,ਬਨਵਾਰੀ ਲਾਲ, ਮਨੀ ਭੱਟੀ, ਨਾਨਕ ਚੰਦ, ਵੇਦ ਪ੍ਰਕਾਸ਼, ਚੰਦਰਸ਼ੇਖਰ, ਤੋਂ ਇਲਾਵਾ   ਵੱਡੀ ਗਿਣਤੀ ਵਿੱਚ ਸ਼ਹਿਰੀ ਹਾਜ਼ਿਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਦੇਸ਼ ਦਾ ਹਰ ਨਾਗਰਿਕ ਤਿਰੰਗੇ ਲਈ ਸਮਰਪਿਤ : ਡਾ: ਰਮਨ ਘਈ।
Next articleਫਿੱਟ ਬਾਈਕਰ ਕਲੱਬ ਵੱਲੋਂ ਆਜ਼ਾਦੀ ਦਿਵਸ ਮੌਕੇ ਸਾਈਕਲੋਥਾਨ ਪ੍ਰਤੀ ਲੋਕਾਂ ਨੂੰ ਸੱਦਾ