HOME 29ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ

29ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ

3
ਡਿਪਟੀ ਕਮਿਸ਼ਨਰ–ਕਮ– ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ

ਨਗਰ ਕੌਂਸਲ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਐਸ.ਬੀ.ਐਸ. ਨਗਰ,   (ਸਮਾਜ ਵੀਕਲੀ)    (ਜਤਿੰਦਰ ਪਾਲ ਸਿੰਘ ਕਲੇਰ )  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨ ਨਗਰ ਕੌਂਸਲਾਂ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀਆਂ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ– ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣਾਂ ਤਿੰਨ ਨਗਰ ਕੌਂਸਲਾਂ ਦੇ 45 ਵਾਰਡਾਂ ਲਈ ਹੋਈਆਂ, ਜਿਨ੍ਹਾਂ ਵਿੱਚ ਬੰਗਾ ਦੇ 15 ਵਾਰਡ, ਨਵਾਂਸ਼ਹਿਰ ਦੇ 19 ਵਾਰਡ ਅਤੇ ਰਾਹੋਂ ਨਗਰ ਕੌਂਸਲ ਦੇ 11 ਵਾਰਡ ਸ਼ਾਮਲ ਹਨ। ਚੋਣਾਂ ਲਈ ਕੁੱਲ 148 ਉਮੀਦਵਾਰ ਮੈਦਾਨ ਵਿੱਚ ਸਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਚੋਣ ਲਈ 60.70 ਫੀਸਦੀ ਮਤਦਾਨ ਹੋਇਆ ਸੀ। ਜਿਸ ਦੀ ਗਿਣਤੀ 29 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਨਗਰ ਕੌਂਸਲ ਨਵਾਂਸ਼ਹਿਰ ਦੀ ਗਿਣਤੀ ਲਈ ਗਿਣਤੀ ਕੇਂਦਰ ਆਰ.ਕੇ. ਆਰਿਆ ਕਾਲਜ ਨਵਾਂਸ਼ਹਿਰ ਵਿਖੇ ਬਣਾਇਆ ਗਿਆ ਹੈ। ਇਸ ਤਰ੍ਹਾਂ ਨਗਰ ਕੌਂਸਲ ਰਾਹੋਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਰਾਹੋਂ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ ਅਤੇ ਬੰਗਾ ਨਗਰ ਕੌਂਸਲ ਲਈ ਜੀ.ਐਨ ਕਾਲਜ ਫਾਰ ਵੋਮੈਨ ਬੰਗਾਂ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗਿਣਤੀ 29 ਮਈ ਨੂੰ ਸਵੇਰੇ 08:00 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਗਿਣਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਾਸ਼ਨ ਵੰਡ ਪ੍ਰਣਾਲੀ ‘ਚ ਨਵੇਂ ਨਿਯਮਾਂ ਖ਼ਿਲਾਫ਼ ਨਵਾਂਸ਼ਹਿਰ ਦੇ ਡਿਪੂ ਹੋਲਡਰਾਂ ਨੇ ਖੋਲ੍ਹਿਆ ਮੋਰਚਾ; ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ
Next articleਐਮਏ ਅੰਗਰੇਜ਼ੀ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ