ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ ਅੱਜ ਵਿਜੈ ਦਿਵਸ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੈ ਦਿਵਸ ਦੇ ਮੌਕੇ ‘ਤੇ 1971 ਦੀ ਜੰਗ ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਯਕੀਨੀ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਹਮੇਸ਼ਾ ਰਿਣੀ ਰਹੇਗਾ। ਅੱਜ ਦੇ ਦਿਨ 1971 ਵਿੱਚ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਆਮਿਰ ਅਬਦੁੱਲਾ ਖਾਨ ਨਿਆਜ਼ੀ ਨੇ ਆਪਣੇ 93 ਹਜ਼ਾਰ ਸੈਨਿਕਾਂ ਨਾਲ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਅੱਗੇ ਬਿਨਾਂ ਸ਼ਰਤ ਆਤਮ ਸਮਰਪਣ ਕਰ ਦਿੱਤਾ ਸੀ। ਜਨਰਲ ਅਰੋੜਾ ਇਸ ਲੜਾਈ ਵਿਚ ਭਾਰਤੀ ਫੌਜ ਅਤੇ ਮੁਕਤੀ ਬਾਹਨੀ ਦੀ ਸੰਯੁਕਤ ਫੋਰਸ ਦੀ ਅਗਵਾਈ ਕਰ ਰਹੇ ਸਨ। ਇਸ ਜੰਗ ਦੇ ਨਤੀਜੇ ਵਜੋਂ ਬੰਗਲਾਦੇਸ਼ ਹੋਂਦ ਵਿੱਚ ਆਇਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly