ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਦੀ ਇੱਕ ਅਦਾਲਤ ਨੇ ਕਾਲੇ ਧਨ ਨੂੰ ਸਫੇਦ ਕਰਨ ਸਬੰਧੀ ਇੱਕ ਕੇਸ ਵਿੱਚ ਮੁਲਜ਼ਮ ਬੌਲੀਵੁੱਡ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਨੂੰ 25 ਮਈ ਤੋਂ 12 ਜੂਨ ਤੱਕ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਇਸ ਕੇਸ ਵਿੱਚ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਵੀ ਸ਼ਾਮਲ ਹੈ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਜੈਕੁਲਿਨ ਫਰਨਾਂਡੇਜ਼ ਵੱਲੋਂ ਦਾਖਲ ਅਰਜ਼ੀ, ਜਿਸ ਵਿੱਚ ਅਦਾਕਾਰਾ ਨੇ ਕਿਹਾ ਸੀ ਕਿ ਉਸ ਨੂੰ ਆਈਆਈਐੱਫਏ ਐਵਾਰਡ ਸਮਾਗਮ ’ਚ ਸ਼ਾਮਲ ਹੋਣ ਲਈ 25 ਤੋਂ 27 ਮਈ ਤੱਕ ਅਬੂਧਾਬੀ ਜਾਣ ਦੀ ਲੋੜ ਹੈ, ’ਤੇ ਸੁਣਵਾਈ ਕਰਦਿਆਂ ਉਸ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ। ਜੱਜ ਨੇ ਅਦਾਕਾਰਾ ਨੂੰ 28 ਮਈ ਤੋਂ 12 ਜੂਨ ਤੱਕ ਮਿਲਾਨ (ਇਟਲੀ) ਜਾਣ ਦੀ ਆਗਿਆ ਵੀ ਦਿੱਤੀ ਹੈ। ਜੈਕੁਲਿਨ ਨੇ ਅਦਾਲਤ ਨੂੰ ਕਿਹਾ ਸੀ ਉਸ ਨੂੰ ਫ਼ਿਲਮ ਦੀ ਸ਼ੂੁਟਿੰਗ ਲਈ ਵੀ ਵਿਦੇਸ਼ ਜਾਣ ਦੀ ਲੋੜ ਹੈ। ਦੱਸਣਯੋਗ ਹੈ ਕਿ ਅਦਾਲਤ ਨੇ ਜੈਕੁਲਿਨ ਫਰਨਾਂਡੇਜ਼, ਜਿਹੜੀ ਕਿ ਕੇਸ ਵਿੱਚ ਮੁਲਜ਼ਮ ਹੈ ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਸੀ ਕੀਤਾ ਗਿਆ, ਨੂੰ ਪਿਛਲੇ ਸਾਲ 15 ਨਵੰਬਰ ਨੂੰ ਜ਼ਮਾਨਤ ਦਿੱਤੀ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly