ਕੋਵਿਡ-19: ਭਾਰਤ ਵਿਚ 1,79,723 ਨਵੇਂ ਕੇਸ, 146 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿਚ ਇਕ ਦਿਨ ’ਚ ਕਰੋਨਾਵਾਇਰਸ ਦੇ 1,79,723 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਲਾਗ ਦੇ ਕੁੱਲ ਮਾਮਲਿਆਂ ਦੀ ਗਿਣਤੀ 3,57,07,727 ਹੋ ਗਈ ਹੈ, ਜਿਨ੍ਹਾਂ ਵਿੱਚੋਂ ਹੁਣ ਤੱਕ 27 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਆਏ ਓਮੀਕਰੋਨ ਸਰੂਪ ਦੇ 4,033 ਮਾਮਲੇ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ’ਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 7,23,619 ਹੋ ਗਈ ਹੈ ਜੋ ਕਿ ਕਰੀਬ 204 ਦਿਨਾਂ ਵਿਚ ਸਭ ਤੋਂ ਜ਼ਿਆਦਾ ਹੈ ਜਦਕਿ 146 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਹੁਣ ਤੱਕ ਦੇਸ਼ ’ਚ ਕੋਵਿਡ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਧ ਕੇ 4,38,936 ਹੋ ਗਈ ਹੈ। ਅੰਕੜਿਆਂ ਅਨੁਸਾਰ ਓਮੀਕਰੋਨ ਦੇ 4033 ਮਰੀਜ਼ਾਂ ਵਿੱਚੋਂ 1552 ਠੀਕ ਹੋ ਚੁੱਕੇ ਹਨ ਜਾਂ ਦੇਸ਼ ਛੱਡ ਕੇ ਜਾ ਚੁੱਕੇ ਹਨ। ਮਹਾਰਾਸ਼ਟਰ ਵਿਚ ਓਮੀਕਰੋਨ ਦੇ ਸਭ ਤੋਂ ਜ਼ਿਆਦਾ 1216 ਮਾਮਲੇ ਸਾਹਮਣੇ ਆਏ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
Next articleਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ’ਚ ਸ਼ਾਮਲ