HOME ਸੀ ਪੀ ਆਈ ਵਲੋਂ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਹੇਠ ਪਹਿਲੀ ਸਤੰਬਰ...

ਸੀ ਪੀ ਆਈ ਵਲੋਂ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਚੱਲੋ ਦਾ ਹੋਕਾ – ਫਰੀਦਕੋਟ ਵਿਖੇ ਪੋਸਟਰ ਕੀਤਾ ਜਾਰੀ

2

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਨੂੰ ਮੋੜਾ ਦੇਣਾ ਜ਼ਰੂਰੀ

ਫ਼ਰੀਦਕੋਟ   (ਸਮਾਜ ਵੀਕਲੀ)   ( ਸ਼ਿਵਨਾਥ ) ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ ‘ਬਦਲਾਓ ਜ਼ਰੂਰੀ ਹੈ’ ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਅੱਜ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿਖੇ ਪਾਰਟੀ ਦੇ ਵਿੱਤ ਸਕੱਤਰ ਕਾਮਰੇਡ ਗੁਰਚਰਨ ਸਿੰਘ ਮਾਨ , ਸੁਖਜਿੰਦਰ ਸਿੰਘ ਤੂੰਬੜਭੰਨ ਜ਼ਿਲ੍ਹਾ ਪ੍ਰਧਾਨ ਅਤੇ ਜਤਿੰਦਰ ਸਿੰਘ ਜੰਡਵਾਲਾ ਜਨਰਲ ਸਕੱਤਰ ਕੁਲ ਹਿੰਦ ਕਿਸਾਨ ਸਭਾ, ਕਾਮਰੇਡ ਵੀਰ ਸਿੰਘ ਕੰਮੇਆਣਾ ਪ੍ਰਧਾਨ ਨਰੇਗਾ ਰੁਜ਼ਗਾਰ ਪ੍ਰਾਪਤ ਮਜਦੂਰ ਯੂਨੀਅਨ, ਇੰਦਰਜੀਤ ਸਿੰਘ ਗਿੱਲ ਅਤੇ ਚੰਦ ਸਿੰਘ ਡੋਡ ਸੀਨੀਅਰ ਟਰੇਡ ਯੂਨੀਅਨ ਆਗੂ ਏਟਕ ਅਤੇ ਬਲਕਾਰ ਸਿੰਘ ਸਹੋਤਾ ਨੇ ਦਿੱਲੀ ਰੈਲੀ ਦਾ ਪੋਸਟਰ ਜਾਰੀ ਕੀਤਾ। ਕਮਿਊਨਿਸਟ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਦੇ ਪਿਛਲੇ 12 ਸਾਲ ਦੇ ਲੁਟੇਰੇ ਰਾਜ ਪ੍ਰਬੰਧ ਸਦਕਾ ਜਿੱਥੇ ਅਰਬਪਤੀ ਧਨ ਕੁਬੇਰ ਕਾਰਪੋਰੇਟਾਂ ਦੀ ਦੌਲਤ ਵਿੱਚ ਅਥਾਹ ਵਾਧਾ ਹੋਇਆ ਹੈ, ਉੱਥੇ ਆਮ ਮਿਹਨਤਕਸ਼ ਲੋਕਾਂ ਖਾਸ ਕਰਕੇ ਮਜ਼ਦੂਰਾਂ, ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ। ਰਸੋਈ ਗੈਸ ਤੋ ਲੈ ਕੇ ਨਿੱਤ ਵਰਤੋਂ ਦੀਆਂ ਵਸਤਾਂ ਦੀ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਹਾਲ ਕਰ ਦਿੱਤੀ ਹੈ, ਬੇਰੁਜ਼ਗਾਰੀ ਵਿੱਚ ਅੰਤਾਂ ਦਾ ਵਾਧਾ ਹੋਇਆ ਹੈ, ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ, ਪਿੰਡਾਂ ਦੇ ਕਰੋੜਾਂ ਗਰੀਬਾਂ ਦਾ ਪਿਛਲੇ ਵੀਹ ਸਾਲਾਂ ਤੋਂ ਸਹਾਰਾ ਸਾਬਤ ਹੋਈ ਮਨਰੇਗਾ ਸਕੀਮ ਦਾ ਭੋਗ ਪਾ ਕੇ ਨਵੀਂ ਰੁਜ਼ਗਾਰ ਸਕੀਮ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਬਾਰੇ ਮਜ਼ਦੂਰ ਜਥੇਬੰਦੀਆਂ ਨੂੰ ਗੰਭੀਰ ਖਦਸ਼ੇ ਪ੍ਰਗਟ ਕੀਤੇ ਹਨ। ਆਗੂਆਂ ਨੇ ਕਿਹਾ ਕਿ ਸਭ ਤੋਂ ਮਾੜੀ ਗੱਲ ਇਹ ਵਾਪਰੀ ਹੈ ਕਿ ਦੇਸ਼ ਦੀਆਂ ਜਾਂਚ ਏਜੰਸੀਆਂ, ਚੋਣ ਕਮਿਸ਼ਨ, ਰਿਜ਼ਰਵ ਬੈਂਕ, ਨਿਆਂ ਪਾਲਿਕਾ ਆਦਿ ਸੰਵਿਧਾਨਕ ਸੰਸਥਾਵਾਂ ਨੂੰ ਹਾਕਮ ਪਾਰਟੀ ਦੀ ਮਰਜ਼ੀ ਮੁਤਾਬਕ ਚਲਾਇਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਇਨਾਂ ਸੰਸਥਾਵਾਂ ਤੋਂ ਭਰੋਸਾ ਉਠਦਾ ਜਾ ਰਿਹਾ ਹੈ। ਰਹਿੰਦੀ ਕਸਰ ਦਲਿਤਾਂ, ਆਦਿਵਾਸੀਆਂ ਅਤੇ ਘੁੱਟ ਗਿਣਤੀਆਂ ਉਪਰ ਤਸ਼ੱਦਦ ਦੀਆਂ ਘਟਨਾਵਾਂ ਨੇ ਪੂਰੀ ਕਰ ਦਿੱਤੀ ਹੈ ਅਤੇ ਉਹ ਭੈਅ ਦੇ ਮਾਹੌਲ ਵਿੱਚ ਦਿਨ ਕਟੀ ਕਰਨ ਲਈ ਮਜਬੂਰ ਹਨ। ਆਗੂਆਂ ਨੇ ਕਿਹਾ ਕਿ ਸੀ ਪੀ ਆਈ ਦਾ ਸੌ ਸਾਲ ਦਾ ਸੰਘਰਸ਼ਾਂ ਅਤੇ ਕੁਰਬਾਨੀਆਂ ਦਾ ਇਤਿਹਾਸ ਹੈ ਅਤੇ ਪਾਰਟੀ ਦੇਸ਼ ਦੇ ਇਸ ਔਖੇ ਸਮੇਂ ਤਮਾਸ਼ਬੀਨਾਂ ਵਾਂਗ ਚੁੱਪ ਕਰਕੇ ਨਹੀਂ ਬੈਠੇਗੀ । ਇੰਨਾਂ ਹਾਲਤਾਂ ਵਿਚ ਹਾਂ ਪੱਖੀ ਤਬਦੀਲੀ ਲਿਆਉਣ ਲਈ ਹੀ ਪਾਰਟੀ ਦੋ ਮਹੀਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਹਿੰਮ ਚਲਾਏਗੀ ਜਿਸਦਾ ਸਿਖਰ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਹੋ ਰਹੀ ਰੈਲੀ ਹੋਵੇਗੀ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਸੁੱਖਣ ਵਾਲਾ, ਗੁਰਦੀਪ ਸਿੰਘਕੰਮੇਆਣਾ , ਮੰਦਰ ਸਿੰਘ, ਤਰਲੋਕ ਸਿੰਘ ਰਾਜੋ ਵਾਲਾ, ਰਮਨਦੀਪ ਸਿੰਘ ਰਿੰਕੂ ਅਤੇ ਸੁਖਮੰਦਰ ਸਿੰਘ ਢੁੱਡੀ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਲੋਕ ਭਲਾਈ ਸਕੀਮਾਂ ਦਾ ਲਾਭ ਸਿਰਫ਼ ਲੋੜਵੰਦਾਂ ਨੂੰ ਹੀ ਮਿਲੇ: ਬੀਬੀ ਸ਼ਸ਼ੀ ਰਾਣਾ
Next article‘*ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਚਾਹਲ ਜੱਟਾਂ, ਬੀੜ ਕਾਠਗੜ੍ਹ ਤੇ ਮੰਡੇਰਾ ਵਿਖੇ ‘ਲੋਕ ਮਿਲਣੀ’, ਸੁਣੀਆਂ ਮੁਸ਼ਕਿਲਾਂ*