ਬਾਬਾ ਸਾਹਿਬ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਸਭ ਤੋਂ ਵੱਡਾ ਖਤਰਾ ਭਾਰਤੀ ਜਨਤਾ ਪਾਰਟੀ ਤੋਂ ਹੈ : ਭੀਮ ਰਾਓੁ ਯਸ਼ਵੰਤ ਅੰਬੇਦਕਰ

ਭਾਜਪਾ ਸੈਕੂਲਰ ਸੋਚ ਰੱਖਣ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਦਬਾਅ ਕੇ ਰੱਖਣਾ ਚਾਉਂਦੀ ਹੈਬ: ਭੈਣ ਸੰਤੋਸ਼ ਕੁਮਾਰੀ
ਹੁਸ਼ਿਆਰਪੁਰ (ਸਮਾਜ ਵੀਕਲੀ)ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪੋਤਰੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਗਲੋਬਲ ਰਿਪਬਲਿਕਨ ਪਾਰਟੀ ਦੇ ਮੁਖੀ ਭੀਮ ਰਾਓ ਯਸ਼ਵੰਤ ਅੰਬੇਡਕਰ ਡੇਰਾ 108 ਸੰਤ ਬਾਬਾ ਸ਼ਿੰਗਾਰਾ ਰਾਮ ਜੀ ਖੰਨੀ ਵਿਖੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਰਾਮ ਸਰੂਪ ਜੀ ਵਲੋ ਮਨਾਏ ਬਰਸੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ  ਅਤੇ ਉਨ੍ਹਾਂ ਨਾਲ ਗਲੋਬਲ ਰਿਪਬਲਿਕਨ ਪਾਰਟੀ ਦੀ ਸੂਬਾ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਵੀ ਹਾਜ਼ਰੀ ਭਰੀ |
ਇਸ ਮੌਕੇ ਆਪਣੇ ਸੰਬੋਧਨ ਵਿੱਚ ਬਾਬਾ ਸਾਹਿਬ ਦੇ ਪੋਤਰੇ ਅਤੇ ਉਮੀਦਵਾਰ ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਕਿਹਾ ਕਿ ਬਾਬਾ ਸਾਹਿਬ ਵੱਲੋਂ ਬਣਾਏ ਸੰਵਿਧਾਨ ਨੂੰ ਸਭ ਤੋਂ ਵੱਡਾ ਖਤਰਾ ਭਾਰਤੀ ਜਨਤਾ ਪਾਰਟੀ ਤੋਂ ਹੈ ਜੋ ਆਪਣੀ ਮਨੂਵਾਦੀ ਸੋਚ ਨੂੰ ਲੈ ਕੇ ਦੇਸ਼ ਵਿੱਚੋਂ ਦਲਿਤ ਅਤੇ ਘੱਟ ਗਿਣਤੀਆਂ ਦਾ ਘਾਣ ਕਰਨਾ  ਚਾਹੁੰਦੀ ਹੈ | ਉਨ੍ਹਾਂ ਲੋਕਾਂ ਨੂੰ ਬਾਬਾ ਸਾਹਿਬ ਦੀ ਮਹਾਨ ਸੋਚ ਦਾ ਵਾਸਤਾ ਪਾਉਂਦਿਆਂ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਇਹ ਬਹੁਤ ਜਰੂਰੀ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਵੇ | ਪਾਰਟੀ ਦੀ ਪੰਜਾਬ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਮੌਜੂਦਾ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਲੋਕਤੰਤਰ ਲਈ ਵੱਡਾ ਖਤਰਾ ਦੱਸਦੇ ਕਿਹਾ ਕਿ ਸੱਤਾ ਲਈ ਭਾਜਪਾ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਜੋ ਸੈਕੂਲਰ ਸੋਚ ਰੱਖਣ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਦਬਾਅ ਕੇ ਰੱਖਣਾ ਚਾਉਂਦੀ ਹੈ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ | ਉਨ੍ਹਾਂ ਦੇਸ਼ ਵਿੱਚ ਸੈਕੂਲਰ ਸੋਚ ਵਾਲੀਆਂ ਪਾਰਟੀਆਂ ਨੂੰ ਜਿਤਾ ਕੇ ਸੰਸਦ ਵਿੱਚ ਭੇਜਣ ਦੀ ਅਪੀਲ ਕਰਦਿਆਂ ਹਲਕਾ ਹੁਸ਼ਿਆਰਪੁਰ ਤੋਂ ਬਾਬਾ ਸਾਹਿਬ ਦੀ ਸੋਚ ਨੂੰ ਬਚਾਉਂਦੇ ਹੋਏ ਉਨ੍ਹਾਂ ਦੇ ਪੋਤਰੇ ਭੀਮ ਰਾਓ ਯਸ਼ਵੰਤ ਅੰਬੇਡਕਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ |ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਪਰਮਜੀਤ ਦਾਸ ਜੀ ਨਗਰ ਵਾਲੇ ਸੰਤ ਬਾਬਾ ਸਰਵਣ ਦਾਸ ਜੀ ਸਲੇਮ ਟਾਵਰੀ ਲੁਧਿਆਣਾ ਵਾਲੇ ਸੰਤ ਬਾਬਾ ਜਸਵੀਰ ਸਿੰਘ ਜੀ ਸੰਤ ਬਾਬਾ ਸੋਡੀ ਸਿੰਘ ਜੀ ਮਾਹਿਲਪੁਰ ਵਾਲੇ  ਮੰਗਲ ਸਿੰਘ ਜਗਰੂਪ ਸਿੰਘ ਜਗਤਾਰ ਸਿੰਘ ਮਖੂ, ਫੋਜੀ ਸਟਾਰ ਪ੍ਰਚਾਰਕ ਪ੍ਰਭਾਰੀ ਦਿੱਲੀ ਅਤੇ ਹਰਿਆਣਾ ਓੁ ਪੀ ਇੰਦਲ ਪ੍ਰਭਾਰੀ ਨੋਰਥ ਜੋਨ ਆਦਿ ਹਾਜ਼ਰ ਸਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
Previous articleਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਜਪਾ ਉਮੀਦਵਾਰ ਦੇ ਦਫਤਰ ਦਾ ਕੀਤਾ ਘਿਰਾਓ ।
Next articleਸ਼੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਨੇ ਡਾ. ਅੰਬੇਡਕਰ ਭਵਨ ਵਿਖੇ ਮਨਾਇਆ ਬੁੱਧ ਪੂਰਨਿਮਾ ਮਹਾਂਉਤਸਵ