ਕਪੂਰਥਲਾ,(ਸਮਾਜ ਵੀਕਲੀ) (ਕੌੜਾ)- ਇਲਾਕੇ ਦੇ ਲੇਖਕਾਂ ਦੀ ਵਿਸ਼ਵ ਪ੍ਰਸਿੱਧ ਸੰਸਥਾ ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਅਮਰੀਕਾ ਵਸਦੇ ਸ਼੍ਰੋਮਣੀ ਪੰਜਾਬੀ ਪਰਵਾਸੀ ਸਾਹਿਤਕਾਰ ਡਾ. ਗੁਰਬਖਸ਼ ਸਿੰਘ ਭੰਡਾਲ ਸੰਗ ਰੂ ਬ ਰੂ ਸਮਾਗਮ ਮਿਤੀ 21 ਜੁਲਾਈ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ ।
ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਕੇਂਦਰ ਦੇ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ, ਪ੍ਰੋ. ਕੁਲਵੰਤ ਸਿੰਘ ਔਜਲਾ ਅਤੇ ਪ੍ਰਿੰ. ਗੁਰਮੀਤ ਪਲਾਹੀ ਆਦਿ ਸੁਸ਼ੋਭਿਤ ਹੋਣਗੇ ।
ਪ੍ਰਧਾਨ ਕੰਵਰ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਸ਼ਹਿਬਾਜ਼ ਖ਼ਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਉਕੇ ਦੀ ਜੂਨ, ਸੁਪਨਿਆਂ ਦੀ ਜੂਹ-ਕੈਨੇਡਾ, ਰੰਗਾਂ ਦਾ ਦਰਿਆ, ਵਿਗਿਆਨ ਦੇ ਪਾਂਧੀ, ਵਿਗਿਆਨ ਦੇ ਪਾਸਾਰ, ਧੁੱਪ ਦੀ ਤਾਲਾਸ਼, ਅਸੀਸ ਤੇ ਆਸਥਾ, ਘਰ ਅਰਦਾਸ ਕਰੇ, ਇਹ ਘਰ ਮੇਰਾ ਨਹੀਂ, ਪਰਵਾਸੀ ਪੈੜਾਂ, ਸੂਰਜ ਦੀ ਦਸਤਕ, ਜ਼ਿੰਦਗੀ, ਗਾਰਡ ਪਾਰਟੀਕਲ, ਹਵਾ ਹੱਥ ਜੋੜਦੀ ਹੈ, ਲੋਏ ਲੋਏ, ਕਾਇਆ ਦੀ ਕੈਨਵਸ, ਵਿਗਿਆਨਕ ਚੇਤਨਾ ਅਤੇ ਪ੍ਰਦੂਸ਼ਨ, ਧੁੱਪ ਦੀਆਂ ਕਣੀਆਂ, ਰੂਹ ਰੇਜ਼ਾ ਅਤੇ ਦੀਵਿਆਂ ਦੀ ਡਾਰ ਇਤਿਆਦ ਸਾਹਿਤਕ ਕਿਤਾਬਾਂ ਦੇ ਲੇਖਕ ਡਾ. ਗੁਰਬਖਸ਼ ਸਿੰਘ ਭੰਡਾਲ ਨੇ ਜਿੱਥੇ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ, ਉੱਥੇ ਹੀ ਉਹ ਅੱਜ ਕੱਲ ਅਮਰੀਕਾ ਦੇ ਵਿੱਦਿਅਕ ਅਦਾਰੇ ਵਿੱਚ ਬੱਚਿਆਂ ਨੂੰ ਤਾਲੀਮ ਦੇ ਰਹੇ ਹਨ ।
ਸ਼ਾਇਰ ਕੰਵਰ ਇਕਬਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਇਹ ਜਾਣਕਾਰੀ ਦਿੱਤੀ ਕਿ ਕਪੂਰਥਲਾ ਸ਼ਹਿਰ ਦੀ ਵੱਖੀ ਵਿੱਚ ਵੱਸਦੇ ਪਿੰਡ ਪੱਤੜ ਕਲਾਂ ਦੇ ਜੰਮਪਲ ਅਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿੱਚ ਪੜ੍ਹਦੇ ਰਹੇ ਵਿਸ਼ਵ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਪਦਮਸ਼੍ਰੀ ਦੀ ਯਾਦ ਵਿੱਚ ਹਾਜ਼ਰ ਕਵੀਆਂ ਦਾ ਇੱਕ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ । ਸੋਈ ਸਮੂਹ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਸਮੇਂ ਸਿਰ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly