ਸਿਹਤ ਸਰਜਨ ਵੱਲੋਂ ਨਵਾਂਸ਼ਹਿਰ ਵਿਖੇ ਨਵੇੰ ਬਣ ਰਹੇ ਸੀ.ਸੀ.ਬੀ. ਯੂਨਿਟ ਅਤੇ ਫੈਸੀਲੀਟੇਸ਼ਨ ਸੈਂਟਰ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
– ਮਰੀਜ਼ਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਤੇਜ਼ ਕਰਨ ਦੇ ਨਿਰਦੇਸ਼
ਨਵਾਂਸ਼ਹਿਰ (ਸਮਾਜ ਵੀਕਲੀ) (ਮਨੋਰੰਜਨ ਕਾਲੀਆ ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕਰਕੇ ਨਵੇਂ ਬਣ ਰਹੇ ਸੀ.ਸੀ.ਬੀ. ਯੂਨਿਟ ਅਤੇ ਫੈਸੀਲੀਟੇਸ਼ਨ ਸੈਂਟਰ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ (ਡੀ.ਐੱਮ.ਸੀ.) ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਅਤੇ ਐੱਸ.ਡੀ.ਓ. ਸਿਵਲ (ਪੀ.ਐੱਚ.ਐੱਸ.ਸੀ.) ਵੀ ਮੌਜੂਦ ਰਹੇ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਚੱਲ ਰਹੇ ਨਿਰਮਾਣ ਕੰਮਾਂ ਦੀ ਗੁਣਵੱਤਾ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਸਿਵਲ ਸਰਜਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੀ.ਸੀ.ਬੀ. ਯੂਨਿਟ ਅਤੇ ਫੈਸੀਲੀਟੇਸ਼ਨ ਸੈਂਟਰ ਤਿਆਰ ਹੋਣ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ। ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਬਹੁ ਮੰਜ਼ਿਲਾਂ ਬਣ ਰਿਹਾ ਕ੍ਰਿਟਿਕਲ ਕੇਅਰ ਯੂਨਿਟ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਇਸ ਰਾਹੀਂ ਮੌਕੇ ‘ਤੇ ਰੋਡ ਐਕਸੀਡੈਂਟ, ਦਿਲ ਦਾ ਦੌਰਾ, ਕਿਸੇ ਪ੍ਰਕਾਰ ਦਾ ਟਰੌਮਾ ਆਦਿ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


