ਨਵੀਂ ਦਿੱਲੀ— ਛੱਤੀਸਗੜ੍ਹ ਦੇ ਰਾਏਗੜ੍ਹ ‘ਚ ਇਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬਿਲਾਸਪੁਰ ਰੇਂਜ ਦੇ ਆਈਜੀ ਸੰਜੀਵ ਸ਼ੁਕਲਾ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਸ਼ਾਮ ਨੂੰ ਵਾਪਰੀ। ਉਨ੍ਹਾਂ ਦੱਸਿਆ ਕਿ ਔਰਤ ਸੋਮਵਾਰ ਨੂੰ ਸਥਾਨਕ ਮੇਲੇ ‘ਚ ਗਈ ਹੋਈ ਸੀ। ਉਹ ਮੁਲਜ਼ਮਾਂ ਵਿੱਚੋਂ ਇੱਕ ਨੂੰ ਜਾਣਦੀ ਸੀ ਅਤੇ ਦੋਵਾਂ ਨੇ ਸਥਾਨਕ ਬਾਜ਼ਾਰ ਨੇੜੇ ਮਿਲਣ ਦਾ ਫ਼ੈਸਲਾ ਕੀਤਾ। ਜਦੋਂ ਮੁੱਖ ਮੁਲਜ਼ਮ ਉਸ ਨੂੰ ਮਿਲਿਆ ਤਾਂ ਉਹ ਹੋਰ ਮੁਲਜ਼ਮਾਂ ਨਾਲ ਸੀ। ਇਸ ਦੌਰਾਨ ਉਹ ਕਥਿਤ ਤੌਰ ‘ਤੇ ਔਰਤ ਨੂੰ ਚੁੱਕ ਕੇ ਨੇੜਲੇ ਛੱਪੜ ਦੇ ਕੰਢੇ ‘ਤੇ ਲੈ ਗਏ। ਉਥੇ ਲਿਜਾ ਕੇ ਸਾਰਿਆਂ ਨੇ ਇਕ-ਇਕ ਕਰਕੇ ਉਸ ਨਾਲ ਬਲਾਤਕਾਰ ਕੀਤਾ। ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਹੁਣ ਤੱਕ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਔਰਤ ਨੂੰ ਧਮਕੀਆਂ ਵੀ ਦਿੱਤੀਆਂ। ਇਸ ਤੋਂ ਬਾਅਦ ਉਹ ਉਥੋਂ ਭੱਜ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly