ਕਰੂਜ਼ ਨਸ਼ੀਲੇ ਪਦਾਰਥ ਬਰਾਮਦਗੀ ਮਾਮਲਾ: ਐੱਨਸੀਬੀ ਦੇ ਗਵਾਹ ਪ੍ਰਭਾਕਰ ਸੈਲ ਦੀ ਦਿਲ ਦੇ ਦੌਰੇ ਕਾਰਨ ਮੌਤ

ਮੁੰਬਈ (ਸਮਾਜ ਵੀਕਲੀ):  ਕਰੂਜ਼ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸੁਤੰਤਰ ਗਵਾਹ ਪ੍ਰਭਾਕਰ ਸੈਲ ਦੀ ਮਹਾਰਾਸ਼ਟਰ ਦੇ ਚੈਂਬੂਰ ਉਪਨਗਰ ਵਿੱਚ ਆਪਣੇ ਘਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁਲੀਸ ਨੇ ਦੱਸਿਆ, ‘37 ਸਾਲਾ ਪ੍ਰਭਾਕਰ ਸੈਲ ਦੀ ਸ਼ੁੱਕਰਵਾਰ ਸ਼ਾਮ ਨੂੰ ਚੈਂਬੂਰ ਸਥਿਤ ਆਪਣੇ ਘਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।’ ਸੈਲ ਨੂੰ ਘਾਟਕੋਪਰ ਦੇ ਰਜਵਾੜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੈਲ ਦੇ ਵਕੀਲ ਤੁਸ਼ਾਰ ਖੰਡਾਰੇ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਮੁਵੱਕਿਲ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਸੈਲ ਦੇ ਪਰਿਵਾਰ ਨੂੰ ਕਿਸੇ ਸਾਜ਼ਿਸ਼ ਦਾ ਖਦਸ਼ਾ ਨਹੀਂ ਹੈ। ਸੈਲ ਨੇ ਕਰੂਜ਼ ਡਰੱਗਜ਼ ਮਾਮਲੇ ਵਿੱਚ ਐੱਨਸੀਬੀ ਦੇ ਗਵਾਹ ਕੇਪੀ ਗੋਸਾਵੀ ਦਾ ਬਾਡੀਗਾਰਡ ਹੋਣ ਦਾ ਦਾਅਵਾ ਕੀਤਾ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਦਾਕਾਰ ਰਾਜਕੁਮਾਰ ਰਾਓ ਦੇ ਪੈਨ ਕਾਰਡ ’ਤੇ ਲੈ ਗਿਆ ਕੋਈ 2500 ਰੁਪਏ ਦਾ ਕਰਜ਼ਾ
Next articleਬਾਇਡਨ ਨੇ ਭਾਰਤੀ ਮੂਲ ਦੇ ਦੋ ਨਾਗਰਿਕਾਂ ਨੂੰ ਅਹਿਮ ਅਹੁਦਿਆਂ ਲਈ ਨਾਮਜ਼ਦ ਕੀਤਾ