ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ) ਬੀਤੇ ਦਿਨੀਂ ਜੰਮੂ-ਕਸ਼ਮੀਰ ਅਕੈਡਮੀ ਆਫ ਆਰਟ, ਕਲਚਰ ਐਂਡ ਲੈਂਗਵੇਜਿਜ਼ ਵੱਲੋਂ ਗੁਰਦੁਆਰਾ ਸਿੰਘ ਸਭਾ ਸਿੰਘ ਬਾਗ ਪਿੰਡ ਜ਼ਲਡੂਰਾ, ਤਹਿਸੀਲ, ਡੋਰੂ ਜ਼ਿਲ੍ਹਾ,ਅਨੰਤਨਾਗ ਵਿਖੇ ਕੀਰਤਨ ਅਤੇ ਕਵੀ ਦਰਬਾਰ ਸਮਰਪਿਤ 350ਵੇਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨਾ ਸੀ। ਇਸ ਮੌਕੇ ‘ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਮੂਲਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ, ਜਿਸ ਦੌਰਾਨ ਸਥਾਨਕ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਵੱਲੋਂ ਕਵਿਤਾਵਾਂ ਦਾ ਪਾਠ ਵੀ ਕੀਤਾ ਗਿਆ, ਜਿਸ ਨੂੰ ਸਰੋਤਿਆਂ ਵੱਲੋਂ ਕਾਫ਼ੀ ਸਰਾਹਿਆ ਗਿਆ। ਇਸ ਮੌਕੇ ‘ਤੇ ਪੰਜਾਬੀ ਦੇ ਚੀਫ਼ ਐਡੀਟਰ ਸ਼ੀਰਾਜ਼ਾ ਪੋਪਿੰਦਰ ਸਿੰਘ ਪਾਰਸ ਨੇ ਕਿਹਾ ਕਿ ਅਕੈਡਮੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਭਾਸ਼ਾ ਅਤੇ ਸੱਭਿਆਚਾਰ ਨਾਲ ਜੋੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਆਪਣੀ ਸੱਭਿਆਚਾਰਕ ਪਹਿਚਾਣ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ ਅਤੇ ਇਸੇ ਉਦੇਸ਼ ਨਾਲ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਂਦੇ ਰਹਿਣਗੇ। ਪ੍ਰੋਗਰਾਮ ਵਿੱਚ ਸਥਾਨਕ ਰਾਗੀ ਜਥਿਆਂ ਤੋਂ ਇਲਾਵਾ ਕਈ ਸਮਾਜਿਕ ਅਤੇ ਧਾਰਮਿਕ ਆਗੂ ਵੀ ਹਾਜ਼ਰ ਸਨ। ਸਕੱਤਰ ਸੰਦੀਪ ਸਿੰਘ , ਪ੍ਰਧਾਨ ਜਤਿੰਦਰ ਸਿੰਘ, ਗੁਰਦੀਪ ਸਿੰਘ, ਬੰਟੀ ਸਿੰਘ ਤੋਂ ਇਲਾਵਾ ਅਤੇ ਪਿੰਡ ਦੇ ਕਈ ਬਜ਼ੁਰਗ ਵੀ ਸ਼ਾਮਲ ਸਨ, ਜਿਨ੍ਹਾਂ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



