HOME *ਡੀ.ਸੀ., ਐਸ.ਐਸ.ਪੀ. ਨੇ ਐਸ.ਬੀ.ਐਸ. ਨਗਰ ਵਿੱਚ ਨਗਰ ਕੌਂਸਲਾਂ ਦੀ ਪੋਲਿੰਗ ਪ੍ਰਕਿਰਿਆ ਦਾ...

*ਡੀ.ਸੀ., ਐਸ.ਐਸ.ਪੀ. ਨੇ ਐਸ.ਬੀ.ਐਸ. ਨਗਰ ਵਿੱਚ ਨਗਰ ਕੌਂਸਲਾਂ ਦੀ ਪੋਲਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ*

3

*ਲੋਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ; ਵੋਟਰਾਂ ਅਤੇ ਪੋਲਿੰਗ ਸਟਾਫ ਨਾਲ ਕੀਤੀ ਗੱਲਬਾਤ*

ਸ਼ਹੀਦ ਭਗਤ ਸਿੰਘ ਨਗਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਅਤੇ ਸੀਨੀਅਰ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਨੇ ਅੱਜ ਬੰਗਾ, ਨਵਾਂਸ਼ਹਿਰ ਅਤੇ ਰਾਹੋਂ ਦੀਆਂ ਤਿੰਨ ਨਗਰ ਕੌਂਸਲਾਂ ਵਿੱਚ ਚੱਲ ਰਹੀ ਪੋਲਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਤਾਂ ਜੋ ਚੋਣਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਵੱਖ-ਵੱਖ ਪੋਲਿੰਗ ਬੂਥਾਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਤਾਰਾਂ ਵਿੱਚ ਖੜ੍ਹੇ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਉਨ੍ਹਾਂ ਦਾ ਕੀਮਤੀ ਫੀਡਬੈਕ ਲਿਆ। ਉਨ੍ਹਾਂ ਪੋਲਿੰਗ ਦੇ ਸੁਚਾਰੂ ਸੰਚਾਲਨ ਅਤੇ ਵੋਟਰਾਂ ਦੀ ਭਾਗੀਦਾਰੀ ’ਤੇ ਤਸੱਲੀ ਪ੍ਰਗਟ ਕੀਤੀ। ਚੋਣਾਂ ਨੂੰ ਲੋਕਤੰਤਰ ਦੀ ਬੁਨਿਆਦ ਦੱਸਦਿਆਂ ਸ. ਔਲਖ ਨੇ ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਵੋਟਰਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਸਾਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਹੋਣ ’ਤੇ ਮਾਣ ਹੈ, ਜਿੱਥੇ ਲੋਕਾਂ ਨੂੰ ਆਪਣੀਆਂ ਸਰਕਾਰਾਂ ਚੁਣਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਵੋਟਰਾਂ ਨੂੰ ਲੋਕਤੰਤਰ ਨੂੰ ਜੀਵੰਤ ਅਤੇ ਮਜ਼ਬੂਤ ਰੱਖਣ ਲਈ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਬੂਥਾਂ ’ਤੇ ਤਾਇਨਾਤ ਪੋਲਿੰਗ ਅਮਲੇ ਨਾਲ ਵੀ ਗੱਲਬਾਤ ਕੀਤੀ ਅਤੇ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਪ੍ਰਤੀ ਉਨ੍ਹਾਂ ਦੀ ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਪੋਲਿੰਗ ਸਟਾਫ ਨੂੰ ਲੋਕਤੰਤਰੀ ਅਮਲ ਨੂੰ ਸਫਲ ਬਣਾਉਣ ਵਿੱਚ ਉਤਪ੍ਰੇਰਕ ਕਰਾਰ ਦਿੱਤਾ। ਇਸ ਦੌਰਾਨ ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਤਿਗੁਰੂ ਭੂਰੀਵਾਲੇ ਮਹਾਰਾਜ ਕੁਟੀਆ ਰੈਲ ਮਾਜਰਾ ਤੋਂ ਪੀ ਜੀ ਆਈ ਚੰਡੀਗੜ੍ਹ ਲਈ ਲੰਗਰ ਸੇਵਾ ਭੇਜੀ ਗਈ।
Next articleਰੁੱਖਾਂ ਦਾ ਮਹੱਤਵ ਅਤੇ ਰੁੱਖ ਲਗਾਉਣ ਦੀ ਲੋੜ