ਕਪੂਰਥਲਾ , (ਸਮਾਜ ਵੀਕਲੀ) (ਕੌੜਾ)– ਉੱਘੇ ਚਿੰਤਕ ਤੇ ਲੇਖਕ ਡਾਕਟਰ ਆਸਾ ਸਿੰਘ ਘੁੰਮਣ ਦੁਆਰਾ ਡੂੰਘੀ ਖੋਜ ਉਪਰੰਤ ਲਿਖੀ ਗਈ ਕਿਤਾਬ “ਸੁਲਤਾਨਪੁਰ ਲੋਧੀ-ਦੂਸਰਾ ਨਨਕਾਣਾ ਸਾਹਿਬ” ਦੇ ਲੋਕ ਅਰਪਣ ਸਬੰਧੀ ਸਮਾਗਮ ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ 15 ਨਵੰਬਰ 2024 ਨੂੰ ਸ਼ਾਮ 5 ਵਜੇ ਨਿਰਮਲ ਕੁਟੀਆ (ਪਵਿੱਤਰ ਵੇਈ ਕੰਢੇ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ ਅਤੇ ਸਕੱਤਰ ਮੁਖਤਾਰ ਸਿੰਘ ਚੰਦੀ ਨੇ ਦੱਸਿਆ ਕਿ ਇਸ ਕਿਤਾਬ ਦੀ ਪ੍ਰਕਾਸ਼ਨਾ ਯੂਰਪੀਅਨ ਪੰਜਾਬੀ ਸੱਥ ਵਾਲਸਾਲ ਯੂਕੇ ਵੱਲੋਂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਜਿਸ ਦੇ ਮੁੱਖ ਮਹਿਮਾਨ ਰਾਜਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਸ਼ੇਸ਼ ਮਹਿਮਾਨ ਯੂਰਪੀ ਪੰਜਾਬੀ ਸੱਥ ਦੇ ਸੰਚਾਲਕ ਸਰਦਾਰ ਮੋਤਾ ਸਿੰਘ ਸਰਾਏ ਹੋਣਗੇ। ਉਨਾਂ ਸਮੂਹ ਸਾਹਿਤ ਪ੍ਰੇਮੀਆਂ ਤੇ ਸੰਗਤਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly