HOME ਕੁਦਰਤੀ ਆਫਤ ਨਾਲ ਨੁਕਸਾਨੀ ਗਈ ਫਸਲ ਦੇ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ...

ਕੁਦਰਤੀ ਆਫਤ ਨਾਲ ਨੁਕਸਾਨੀ ਗਈ ਫਸਲ ਦੇ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ ਸਰਕਾਰ – ਕਮਾਲਪੁਰਾ / ਚੱਕ ਭਾਈ ਕਾ

6 ਅਪ੍ਰੈਲ ਨੂੰ ਏਡੀਸੀ ਜਗਰਾਉ ਦਾ ਕੀਤਾ ਜਾ ਰਿਹਾ ਘਿਰਾਓ 

ਰਾਏਕੇਟ,   (ਸਮਾਜ ਵੀਕਲੀ)   ਗੁਰਭਿੰਦਰ ਗੁਰੀ  :- ਪਿਛਲੇ ਦਿਨੀਂ ਮੌਸਮ ਦੇ ਕਹਿਰਵਾਨ ਹੋਣ ਕਾਰਨ ਪੰਜਾਬ ਵਿੱਚ ਲਗਭਗ 25 ਹਜ਼ਾਰ ਏਕੜ ਫਸਲ ਤਬਾਹ ਹੋ ਚੁੱਕੀ ਹੈਂ ਜੋਕਿ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀਂ ਕਿਰਸਾਨੀ ਨੂੰ ਹੋਰ ਡੂੰਘੇ ਸੰਕਟ ਵਿਚ ਡੋਬ ਰਹੀਂ ਹੈਂ ਕਿਉੰਕਿ ਝੋਨੇ ਦੀ ਪੈਦਾਵਾਰ ਘੱਟ ਨਿਕਲਣ ਕਾਰਨ, ਫ਼ਿਰ ਆਲੂ ਦੀ ਬੇਕਦਰੀ ਹੋਣ ਕਰਕੇ ਅਤੇ ਹੁਣ ਭਾਰੀ ਗੜੇਮਾਰੀ ਹੋਣ ਕਾਰਨ ਕਿਰਸਾਨੀ ਤੇ ਵੱਡਾ ਕਹਿਰ ਹੋ ਰਿਹਾ ਹੈਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈ ਕਾ ਨੇ ਪ੍ਰੈੱਸ ਨਾਲ ਸਾਂਝਾ ਬਿਆਨ ਜਾਰੀ ਕਰਦਿਆ ਕੀਤਾ। ਇਸ ਸਮੇਂ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਇਸ ਨੁਕਸਾਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾਕੇ 100 ਫ਼ੀਸਦੀ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਆਰਥਿਕ ਪੱਖ ਤੋਂ ਡੁੱਬ ਰਹੇ ਕਿਸਾਨਾਂ ਦੀ ਬਾਂਹ ਫੜੀ ਜਾ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਹਿਲ ਕਲਾਂ ਦੀ ਨੂੰਹ ਦੀ ਮੌਤ ਮਾਮਲੇ ਨੇ ਫੜੀ ਤੀਬਰਤਾ, ਹਸਪਤਾਲ ਅੱਗੇ ਧਰਨਾ ਜਾਰੀ
Next articleਜੁਆਇੰਟ ਫੋਰਮ ਏਕਤਾ ਮੰਚ ਗ੍ਰਿਡ ਸਬ ਸਟੇਸ਼ਨ ਯੂਨੀਅਨ ਪੈਨਸ਼ਨਰ ਯੂਨੀਅਨ ਏਟਕ ਦੇ ਸੱਦੇ ਤੇ ਦਿਹਾਤੀ ਸਰਕਲ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਚੇਤਨਾਂ ਕਨਵੈਨਸ਼ਨ