ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਸਰਕਲ ਬੰਗਾ ਵਲੋਂ ਦਾਣਾ ਮੰਡੀ ਬੰਗਾ, ਜਿਲ੍ਹਾ ਸ਼. ਭ. ਸ. ਨਗਰ ਵਿਖੇ 12ਵਾਂ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ 25 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ, ਸ੍ਰੀ 108 ਸੰਤ ਨਿਰੰਜਨ ਦਾਸ ਜੀ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਜੀ ਸੱਚ ਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸੰਤ ਸੰਮੇਲਨ ਵਿੱਚ ਸਰਵ ਸ਼੍ਰੀ 108 ਸੰਤ ਪ੍ਰੀਤਮ ਦਾਸ ਜੀ ਡੇਰਾ ਸੰਗਤ ਪੁਰ, ਸੰਤ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ, ਸੰਤ ਲੇਖ ਰਾਜ ਜੀ ਨੂਰਪੁਰ , ਸੰਤ ਹਰਵਿੰਦਰ ਦਾਸ ਜੀ ਡੇਰਾ ਈਸਪੁਰ, ਸੰਤ ਸੁਖਵਿੰਦਰ ਦਾਸ ਜੀ ਡੇਰਾ ਢੱਡੇ, ਸਾਈਂ ਬਾਬਾ ਪੱਪਲ ਸ਼ਾਹ ਜੀ ਆਦਿ ਸੰਤ ਮਹਾਂਪੁਰਸ਼ ਸੰਗਤਾਂ ਨੂੰ ਦਰਸ਼ਨ ਦਿਦਾਰੇ ਦੇਣ ਲਈ ਪਹੁੰਚ ਰਹੇ ਹਨ। ਸੰਮੇਲਨ ਦੀ ਆਰੰਭਤਾ ਸਤਿਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤਬਾਣੀ ਦੇ ਭੋਗ ਪਾਏ ਜਾਣਗੇ ਤੇ ਗਿਆਨੀ ਗੁਰਦੀਪ ਸਿੰਘ ਸਕੋਹਪੁਰੀ ਅਤੇ ਢਾਡੀ ਗੁਰਦੀਪ ਸਿੰਘ ਉੜਾਪੜ ਦਾ ਢਾਡੀ ਜੱਥਾ ਸੰਗਤਾਂ ਨੂੰ ਗਰੂ ਜੱਸ ਸਰਵਣ ਕਰਵਾਉਣਗੇ। ਜਨਤਕ ਟੀਵੀ ਇਸ ਸਮਾਗਮ ਦਾ ਲਾਈਵ ਟੈਲੀਕਾਸਟ ਕਰਨਗੇ। ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨਵਾਂ ਸ਼ਹਿਰ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ ਇਸ ਸੰਮੇਲਨ ਦਾ ਪੋਸਟਰ ਰਿਲੀਜ਼ ਕੀਤਾ ਗਿਆ ਜਿਸ ਵਿੱਚ ਸਰਵ ਸ੍ਰੀ ਸੱਤ ਪਾਲ ਸਾਹਲੋਂ ਪ੍ਰਧਾਨ ਨਵਾਂ ਸ਼ਹਿਰ , ਰਾਮ ਸਿੰਘ ਢਾਹਾਂ , ਡਾ.ਰਾਮ ਲਾਲ ਸਿਧੂ, ਮਹਾਂ ਚੰਦ ਹੀਂਉਂ, ਮਨਜੀਤ ਸਿੰਘ ਬਾਹੜੋਵਾਲ, ਜੋਗਾ ਸਿੰਘ ਜੀਂਦੋਵਾਲ ਸਤਵਿੰਦਰ ਜੱਬੋਵਾਲ, ਡਾ. ਗੁਰਨਾਮ ਚੰਦੜ, ਤਰਸੇਮ ਗੁਣਾਚੌਰ, ਪਾਲ ਮਜਾਰੀ ਆਦਿ ਮੈਂਬਰ ਹਾਜ਼ਰ ਸਨ। ਇਸ ਸੰਮੇਲਨ ਵਿਚ ਗੁਰੂ ਦਾ ਅਤੁਤ ਲੰਗਰ ਵਰਤਾਇਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



