ਦਾਣਾ ਮੰਡੀ ਨਵਾਂ ਸ਼ਹਿਰ ਵਿਖੇ 18ਵਾਂ ਮਹਾਨ ਸੰਤ ਸੰਮੇਲਨ 14 ਦਸੰਬਰ ਨੂੰ

ਨਵਾਂ ਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਨਵਾਂ ਸ਼ਹਿਰ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 18ਵਾਂ ਮਹਾਨ ਸੰਤ ਸੰਮੇਲਨ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਜੀ ਸੱਚ ਖੰਡ ਬੱਲਾਂ ਦੀ ਸਰਪ੍ਰਸਤੀ ਹੇਠ 14 ਦਸੰਬਰ 2024 ਦਿਨ ਸ਼ਨੀਵਾਰ ਨੂੰ ਦਾਣਾ ਮੰਡੀ ਨਵਾਂ ਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਬਾਣੀ ਦੀ ਛਤਰਛਾਇਆ ਹੇਠ ਕਰਵਾਏ ਜਾ ਰਹੇ ਇਸ ਸੰਤ ਸੰਮੇਲਨ ਵਿੱਚ ਸਰਵਸ਼੍ਰੀ 108 ਸੰਤ ਨਿਰੰਜਨ ਦਾਸ ਜੀ ਤੋਂ ਇਲਾਵਾ ਸੰਤ ਗੁਰਦੀਪ ਗਿਰੀ ਜੀ ਡੇਰਾ ਪਠਾਨਕੋਟ, ਸੰਤ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ, ਸੰਤ ਪ੍ਰੀਤਮ ਦਾਸ ਜੀ ਡੇਰਾ ਸੰਗਤ ਪੁਰ, ਸੰਤ ਹਰਵਿੰਦਰ ਦਾਸ ਜੀ ਡੇਰਾ ਈਸਪੁਰ, ਸੰਤ ਸਤਨਾਮ ਦਾਸ ਜੀ ਡੇਰਾ ਮਹਿਦੂਦ, ਸੰਤ ਲੇਖ ਰਾਜ ਜੀ ਨੂਰਪੁਰ, ਸੰਤ ਸੁਖਵਿੰਦਰ ਦਾਸ ਜੀ ਡੇਰਾ ਢੱਡੇ, ਸਾਈਂ ਪੱਪਲ ਸ਼ਾਹ ਜੀ ਭਰੋ ਮਜਾਰਾ ਆਦਿ ਸੰਤ ਮਹਾਂਪੁਰਸ਼ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਅੰਮ੍ਰਿਤ ਬਾਣੀ ਤੇ ਵਿਚਾਰਧਾਰਾ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦੇਣਗੇ। ਮਿਸ਼ਨਰੀ ਗਾਇਕ ਐੱਸ ਐੱਸ ਆਜ਼ਾਦ ਆਪਣਾ ਮਿਸ਼ਨਰੀ ਪ੍ਰੋਗਰਾਮ ਪੇਸ਼ ਕਰਨਗੇ ਅਤੇ ਗਿਆਨੀ ਗੁਰਦੀਪ ਸਿੰਘ ਸਕੋਹਪੁਰੀ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਨਵਾਂ ਸ਼ਹਿਰ ਵਿਖੇ ਟਰੱਸਟ ਦੀ ਮੀਟਿੰਗ ਵਿੱਚ ਇਸ ਸਮਾਗਮ ਦਾ ਪੋਸਟਰ ਰਿਲੀਜ਼ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਰਵ ਸ੍ਰੀ ਸਤ ਪਾਲ ਸਾਹਲੋਂ, ਪਰਮਜੀਤ ਮਹਾਲੋਂ, ਜੋਗਿੰਦਰ ਸਿੰਘ ਮੈਂਗੜਾ, ਹਰਮੇਸ਼ ਥਾਂਦੀਆਂ, ਨਿਰਮਲ ਭੰਗਲਾਂ, ਡਾ ਗੁਰਨਾਮ ਚਾਹਲਾਂ, ਮਿਸਤਰੀ ਦਰਸ਼ਨ ਰਾਮ, ਰਾਜ ਕੁਮਾਰ ਸੋਮਾ, ਰੋਸ਼ਨ ਲਾਲ ਸਰਪੰਚ, ਆਤਮਾ ਰਾਮ ਸਾਬਕਾ ਸਰਪੰਚ, ਜਗਦੀਸ਼ ਰਾਏ, ਰਵੀ ਕੁਮਾਰ, ਹਰਬੰਸ ਸਿੰਘ ਆਦਿ ਮੈਂਬਰ ਹਾਜ਼ਰ ਸਨ ਜਿਨ੍ਹਾਂ ਨੇ ਸੰਗਤਾਂ ਨੂੰ ਹੁੰਮ ਹੁਮਾ ਕੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ।
ਰਿਪੋਰਟ: ਸੱਤ ਪਾਲ ਸਾਹਲੋਂ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਵਲ ਹਸਪਤਾਲ ਬੰਗਾ ਵਿਖੇ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ
Next articleਵਹਿਮਾਂ ਭਰਮਾਂ ਚ ਪਾਉਣ ਵਾਲੇ ਟੋਲੇ______