HOME ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ ‘ਤੇ ਜ਼ੋਰ ਦਿੱਤਾ...

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

1
ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਨਿਊਬੋਰਨ ਕੇਅਰ ਮਡਿਊਲ ਸਬੰਧੀ ਟ੍ਰੇਨਿੰਗ ਆਯੋਜਿਤ
ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਨਿਊਬੋਰਨ ਕੇਅਰ ਮਡਿਊਲ ਸਬੰਧੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਵਜੰਮੇ ਬੱਚਿਆਂ ਦੀ ਸੰਭਾਲ ਸਿਹਤ ਸੇਵਾਵਾਂ ਦਾ ਇਕ ਮਹੱਤਵਪੂਰਨ ਹਿੱਸਾ ਹੈ ਅਤੇ ਇਸ ਸਬੰਧੀ ਸਹੀ ਜਾਣਕਾਰੀ ਅਤੇ ਸਮੇਂ-ਸਿਰ ਇਲਾਜ ਨਾਲ ਬੱਚਿਆਂ ਦੀ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਂ ਨੂੰ ਨਵਜੰਮੇ ਬੱਚਿਆਂ ਦੀ ਸੰਭਾਲ ਲਈ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਤਾਂ ਜੋ ਹਰ ਇਕ ਬੱਚੇ ਨੂੰ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਬਾਲ ਮੌਤਾਂ ਨੂੰ ਰੋਕਣ ਲਈ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹ ਪਛਾਨਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ। ਮਾਸਟਰ ਟ੍ਰੇਨਰ ਡਾ. ਸੁਕੰਦਾ ਰਾਣਾ, ਮੈਡੀਕਲ ਅਫਸਰ (ਪੈਡੀਅਟ੍ਰੀਸ਼ਨ) ਨੇ ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਬਾਰੀਕੀ ਨਾਲ ਸਮਝਾਇਆ, ਜਿਸ ਨਾਲ ਉਨ੍ਹਾਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਹੋਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵਜੰਮੇ ਬੱਚਿਆਂ ਵਿੱਚ ਆਮ ਤੌਰ ‘ਤੇ ਹੋਣ ਵਾਲੀਆਂ ਬਿਮਾਰੀਆਂ ਦੀ ਪਹਿਚਾਣ ਅਤੇ ਉਨ੍ਹਾਂ ਦੇ ਸਮੇਂ-ਸਿਰ ਇਲਾਜ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨਿਊਬੋਰਨ ਕੇਅਰ ਮਡਿਊਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਮ ਤੋਂ ਤੁਰੰਤ ਬਾਅਦ ਬੱਚੇ ਦੀ ਸੰਭਾਲ ਬਹੁਤ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਵਜਾਤ ਬੱਚੇ ਨੂੰ ਤੁਰੰਤ ਸੁੱਕਾ ਕੇ ਗਰਮ ਰੱਖਣਾ, ਮਾਂ ਦਾ ਦੁੱਧ ਪਹਿਲੇ ਘੰਟੇ ਅੰਦਰ ਸ਼ੁਰੂ ਕਰਵਾਉਣਾ ਅਤੇ ਸਫਾਈ ਦਾ ਖ਼ਾਸ ਧਿਆਨ ਰੱਖਣਾ ਬਹੁਤ ਲਾਜ਼ਮੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੁਲਿਸ ਨੇ ਨਸ਼ਿਆਂ ਦੇ ਵੱਡੇ ਸਮੱਗਲਰ ਨੂੰ 4 ਕਿਲੋ 490 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
Next articleA Warning from the Ruins: Aisha Gaddafi’s Cautionary Message to Iran