ਡੀਏਪੀ ਮਾਮਲਾ: ਚੜੂਨੀ ਨੇ ਤੋਮਰ ਨੂੰ ਪੱਤਰ ਲਿਖਿਆ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ):  ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨੈਸ਼ਨਲ ਫਲਟੀਲਾਈਜ਼ਰ ਲਿਮਟਿਡ ਕੰਪਨੀ ਵੱਲੋਂ ਖਾਦ ਕੰਪਨੀਆਂ ਨੂੰ ਯੂਰੀਆ ਖਾਦ ਨਾਲ ਜ਼ਬਰਦਸਤੀ ਸਲਫ਼ਰ ਅਤੇ ਹੋਰ ਸਾਮਾਨ ਵੇਚਣ ਤੋਂ ਰੋਕਿਆ ਅਤੇ ਅਜਿਹਾ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਲਿਖਿਆ ਹੈ ਕਿ ਹਾਲੇ ਖੇਤੀ ਕਾਨੂੰਨ ਲਾਗੂ ਨਹੀਂ ਹੋਏ ਪਰ ਖਾਦ ਕੰਪਨੀਆਂ ਨੇ ਕਾਲਾਬਾਜ਼ਾਰੀ ਅਤੇ ਕਿਸਾਨਾਂ ਨਾਲ ਜ਼ਬਰਦਸਤੀ ਸ਼ੁਰੂ ਕਰ ਦਿੱਤੀ ਹੈ। ਸ੍ਰੀ ਚੜੂਨੀ ਨੇ ਲਿਖਿਆ ਕਿ 3 ਨਵੰਬਰ ਨੂੰ ਜ਼ਿਲ੍ਹਾ ਕੁਰੂਕਸ਼ੇਤਰ ਦੇ ਸ਼ਾਹਬਾਦ ਵਿੱਚ ਨੈਸ਼ਨਲ ਫਰਟੀਲਾਈਜ਼ਰ ਲਿਮਟਡ ਕੰਪਨੀ ਵੱਲੋਂ ਯੂਰੀਆ ਖਾਦ ਦੇ ਰੈਕ ਨਾਲ ਇਕ ਵੈਗਨ ਸਲਫ਼ਰ ਵੀ ਜ਼ਬਰਦਸਤੀ ਵੰਡ ਦਿੱਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਨੂੰ ਕਿਸਾਨਾਂ ਦੀਆਂ ਸ਼ਹੀਦੀਆਂ ਦਾ ਮੁੱਲ ਨਹੀਂ ਵੱਟਣ ਦਿਆਂਗੇ: ਚੜੂਨੀ
Next articleਹਾਫਿਜ਼ ਸਈਦ ਦੀ ਜਥੇਬੰਦੀ ਦੇ ਆਗੂ ਲਾਹੌਰ ਹਾਈ ਕੋਰਟ ਵੱਲੋਂ ਬਰੀ