ਡੀ ਏ ਪੀ ਖਾਦ ਅਤੇ ਨਜਾਇਜ਼ ਚਲਾਣਾ ਨੂੰ ਲੈ ਕੇ ਬੀਕੇਯੂ ਪ੍ਰਧਾਨ ਫੁਰਮਾਨ ਸਿੰਘ ਸੰਧੂ ਵੱਲੋਂ ਹੰਗਾਮੀ ਮੀਟਿੰਗ

ਧੱਕੇਸ਼ਾਹੀ ਖ਼ਿਲਾਫ਼ ਸੌਪੇ ਜਾਣਗੇ ਮੰਗ ਪੱਤਰ – ਨਰਿੰਦਰ ਸਿੰਘ ਬਾਜਵਾ , ਸੋਢੀ ਸਿੰਘ 
ਜਲੰਧਰ, (ਸਮਾਜ ਵੀਕਲੀ) (ਪੱਤਰ ਪ੍ਰੇਰਕ)– ਬੀਕੇਯੂ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਜਲੰਧਰ ਇਕਾਈ ਦੀ ਹੰਗਾਮੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਦੌਰਾਨ ਜਲੰਧਰ ਜ਼ਿਲ੍ਹੇ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ  ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਅਤੇ ਸੀਨੀਅਰ ਮੀਤ ਪ੍ਰਧਾਨ ਸੋਢੀ ਸਿੰਘ ਵੱਲੋਂ ਡੀ ਏ ਪੀ ਖਾਦ ਦੀ ਕਿਲਤ ਬਾਰੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਲਾਕੇ ਵਿਚ ਕਿਸੇ ਕੋਆਪਰੇਟਿਵ ਸੁਸਾਇਟੀ ਜਾ ਖਾਦ ਸਟੋਰ ਦੁਕਾਨ ਉਪਰ ਡੀ ਏ ਪੀ ਖਾਦ ਨਹੀਂ ਮਿਲ ਰਹੀ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਸਟੋਕ ਵਿਚ ਖਾਦ ਪਈ ਹੈ ਤਾਂ ਕਿਸਾਨਾਂ ਨੂੰ ਬਲੈਕਮੇਲ ਕਰਦਿਆਂ ਜਿਥੇ ਵੱਧ ਕੀਮਤ ਵਸੂਲੀ ਜਾ ਰਹੀ ਹੈ ਉਥੇ ਖਾਦ ਨਾਲ ਜਬਰਨ ਦਵਾਈਆਂ ਦੀ ਕਿੱਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਾਸਰ ਕਿਸਾਨ ਵੀਰਾਂ ਨਾਲ ਜ਼ਿਆਦਤੀ ਹੈ ਅਤੇ ਇਸ ਦਾ ਜ਼ਬਰਦਸਤ ਵਿਰੋਧ ਕਰਦੇ ਹਾਂ। ਮੀਟਿੰਗ ਦੌਰਾਨ ਕੋਰ ਕਮੇਟੀ ਮੈਂਬਰ ਪੰਜਾਬ ਬੀਕੇਯੂ ਨਰਿੰਦਰ ਸਿੰਘ ਬਾਜਵਾ ਨੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰਸੀ, ਲਾਇਸੰਸ ਬਣਾਉਣ ਲਈ ਨਵੀਂ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਪਨੀ ਪਿਛਲੇ ਕਈ ਮਹੀਨਿਆਂ ਤੋਂ ਕੰਮ ਚਾਲੂ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਜਲੰਧਰ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਆਰਸੀ ਅਤੇ ਲਾਇਸੰਸ ਲਈ ਖੱਜਲਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਜਵਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਾਕੇ ਲਗਾ ਕੇ ਖੜੀ ਪੁਲਿਸ ਜਨਤਾ ਦੀ ਪ੍ਰੇਸ਼ਾਨੀ ਸਮਝਣ ਦੀ ਬਜਾਏ ਧੜਾਧੜ ਚਲਾਣ ਕੱਟ ਕੇ ਸਰਕਾਰੀ ਖਜ਼ਾਨੇ ਭਰਨ ਵਿਚ ਲਗੀ ਹੋਈ ਹੈ। ਜਦੋਂ ਕਿ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਸਮੂਹ ਕਿਸਾਨ ਆਗੂਆਂ ਨੂੰ ਮੁਖ਼ਾਤਿਬ ਹੁਦਿਆਂ ਕਿਹਾ ਕਿ ਇਨ੍ਹਾਂ ਧੱਕੇਸ਼ਾਹੀਆ ਦੇ ਖਿਲਾਫ  ਐਸ ਡੀ ਐਮ ਅਤੇ ਜ਼ਿਲਿਆਂ ਦੇ ਡੀ ਸੀ ਨੂੰ ਮੰਗ ਪੱਤਰ ਸੋਪੇ ਜਾਣ ਜੇਕਰ ਫਿਰ ਵੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਮੱਸਿਆਂਵਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕਿਸਾਨ ਵੀਰਾਂ ਸਮੇਤ ਪਬਲਿਕ ਨੂੰ ਨਾਲ ਲੈਕੇ ਸੰਘਰਸ਼ ਆਰੰਭਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸਤਨਾਮ ਸਿੰਘ ਅਜੈਕਟਿਵ ਮੈਂਬਰ ਪੰਜਾਬ ਬੀਕੇਯੂ ਅਤੇ ਤਹਿਸੀਲ ਗੁਰਦੀਪ ਸਿੰਘ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪ੍ਰਧਾਨ ਅਵਤਾਰ ਸਿੰਘ ਬੱਸੀਆਂ ਦਾ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਨਮਾਨ
Next articleਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ