HOME ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ...

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

1
ਮੋਰਿੰਡਾ  (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ)-ਡੇਰਾ ਕਾਰ ਸੇਵਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਕਾਰ ਸੇਵਾ ਮੁੱਖੀ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਸੁੰਦਰ ਪਾਲਕੀ ਵਿੱਚ ਸ਼ਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਖਾਲਸਾਈ ਬਾਣੇ ਵਿੱਚ ਸਜੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਉਹਨਾਂ ਦਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਮੋਰਿੰਡਾ ਤੋਂ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸੰਪੰਨ ਹੋਇਆ। ਇਸ ਮੌਕੇ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਜਿਥੇ ਵੱਖ ਵੱਖ ਥਾਵਾਂ ਤੇ ਸਵਾਗਤੀ ਗੇਟ ਲਗਾਏ ਹੋਏ ਸਨ ਉਥੇ ਸੰਗਤਾਂ ਦੀ ਸਹੂਲਤ ਲਈ ਚਾਹ, ਪਕੌੜਿਆਂ, ਬ੍ਰੈਡ, ਫ਼ਲ ਫਰੂਟਾਂ ਆਦਿ ਦੇ ਲੰਗਰ ਲਗਾਏ ਹੋਏ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਮਨੈਲੀ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਬਲਵੀਰ ਸਿੰਘ ਚਲਾਕੀ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਮੋਰਿੰਡਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਰਿੰਡਾ ਦੇ ਕਾਰਜਕਾਰੀ ਪ੍ਰਧਾਨ ਸਵਰਨ ਸਿੰਘ ਬਿੱਟੂ, ਭਿੰਦਰ ਸਿੰਘ ਸਾਬਕਾ ਸਰਪੰਚ ਰੌਣੀ, ਸੀਨੀਅਰ ਅਕਾਲੀ ਆਗੂ ਜਗਵਿੰਦਰ ਸਿੰਘ ਪੰਮੀ ਸਾਬਕਾ ਕੌਂਸਲਰ, ਸ੍ਰ ਰਾਜਵਿੰਦਰ ਸਿੰਘ ਬਿੰਦਾ, ਮਨਦੀਪ ਸਿੰਘ ਰੌਣੀ, ਭਾਰਤੀ ਕਿਸਾਨ ਯੂਨੀਅਨ ਸਿੱਧੂ ਪੁਰ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਰੌਲੂ ਮਾਜਰਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚਲਾਕੀ, ਸੁਖਵਿੰਦਰ ਸਿੰਘ ਮੂੰਡੀਆਂ ਪ੍ਰਧਾਨ ਟਰੱਕ ਯੂਨੀਅਨ ਮੋਰਿੰਡਾ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ ਏ ਡੀ ਬੈਂਕ, ਜ਼ਿਲ੍ਹਾ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਹਰਦੀਪ ਸਿੰਘ ਅਨੰਦ, ਰਾਵਿੰਦਰ ਸਿੰਘ ਰਾਜੂ,ਨਵਤੇਜ ਸਿੰਘ ਤੇਜੀ ਫਤਿਹਗੜ੍ਹ, ਸ਼ੇਰ ਸਿੰਘ ਡੂਮਛੇੜੀ, ਬਾਰਾ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਮੋਰਿੰਡਾ, ਗੁਰਮੁੱਖ ਸਿੰਘ ਸੰਤ ਨਗਰ, ਦਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਕੋਤਵਾਲੀ ਸਾਹਿਬ, ਜਗਨਦੀਪ ਸਿੰਘ ਅਨੰਦ, ਗੁਰਪ੍ਰੀਤ ਸਿੰਘ ਬਾਲਸੰਡਾ, ਰਸ਼ਪਾਲ ਸਿੰਘ ਸਰਪੰਚ, ਸੀਨੀਅਰ ਆਪ ਆਗੂ ਲਖਵੀਰ ਸਿੰਘ ਤਾਜਪੁਰਾ, ਬੀਬੀ ਹਰਿੰਦਰ ਕੌਰ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਮੋਰਿੰਡਾ, ਰਜਿੰਦਰ ਕੌਰ ਜੀਤ ਆਗੂ ਮਹਿਲਾ ਚੇਤਨਾ ਮੰਚ ਪੰਜਾਬ, ਤੇਜਿੰਦਰ ਸਿੰਘ ਸੋਨੂੰ ਮੈਂਬਰ ਬਲਾਕ ਸੰਮਤੀ ਮੋਰਿੰਡਾ, ਕੀਰਤ ਮਾਨ ਮੈਂਬਰ ਬਲਾਕ ਸੰਮਤੀ ਮੋਰਿੰਡਾ, ਭੁਪਿੰਦਰ ਸਿੰਘ ਰੀਹਲ, ਗੁਰਮੀਤ ਸਿੰਘ ਕਾਂਝਲਾ, ਭਾਗ ਸਿੰਘ ਘੜੂੰਆਂ, ਪਾਲ ਸਿੰਘ ਮੰਡੇਰ, ਜਸਵਿੰਦਰ ਸਿੰਘ ਜੱਸਾ, ਸੁਰਜੀਤ ਸਿੰਘ, ਜਸਵੀਰ ਸਿੰਘ ਰਾਮਗੜ੍ਹ ਮੰਡਾਂ ਪਤਵੰਤੇ ਸੱਜਣ ਅਤੇ ਅਨੇਕਾਂ ਮਹਿਲਾ ਤੇ ਬੱਚੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹਾ ਪ੍ਰਧਾਨ ਟ੍ਰੇਡ ਵਿੰਗ ਨਵਾਂਸ਼ਹਿਰ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।
Next articleSGPC ਪਬਲੀਕੇਸ਼ਨ ਬ੍ਰਾਂਚ ਦੇ ਸਾਬਕਾ ਇੰਚਾਰਜ ਦੇ ਘਰ SIT ਦੀ ਦਸਤਕ, 7 ਘੰਟੇ ਚੱਲੀ ਬਰੀਕੀ ਨਾਲ ਜਾਂਚ, ਰਿਕਾਰਡ ਖੰਗਾਲੇ।