ਰੋਪੜ, (ਸਮਾਜ ਵੀਕਲੀ) (ਰੋਮੀ ਘੜਾਮਾਂ): ਵਾਤਾਵਰਣ ਨੂੰ ਸਾਫ਼/ ਸ਼ੁੱਧ ਰੱਖਣ ਅਤੇ ਚੌਗਿਰਦੇ ਨੂੰ ਸੁੰਦਰ ਬਣਾਉਣ ਦੇ ਮਕਸਦ ਨਾਲ਼ ਦਸ਼ਮੇਸ਼ ਯੁਵਕ ਸੇਵਾਵਾਂ, ਯੂਥ ਕਲੱਬ, ਗਰੀਨ ਐਵੇਨਿਊ ਵੱਲੋਂ ਸਮੇਂ ਸਮੇਂ ‘ਤੇ ਕਾਰਜ ਕੀਤੇ ਜਾਂਦੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਮਾਨਸੂਨ ਨੂੰ ਮੁੱਖ ਰੱਖਦਿਆਂ ਬੂਟੇ ਲਗਾਏ ਗਏ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਸੋਸੀਏਸ਼ਨ ਰੋਪੜ ਦੇ ਸਹਿਯੋਗ ਨਾਲ਼ ਪਿਛਲੇ ਸਾਲ ਕਲੋਨੀ ਦੇ ਮੇਨ ਗੇਟ ਉੱਤੇ ਸੁੰਦਰ ਪਾਰਕ ਦੀ ਉਸਾਰੀ ਕੀਤੀ ਗਈ ਸੀ। ਜਿਸ ਦੀ ਸਾਂਭ-ਸੰਭਾਲ ਲਈ ਕਲੱਬ ਮੈਬਰਾਂ ਵੱਲੋਂ ਅਹਿਮ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ। ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਗੁਰਨਾਮ ਸਿੰਘ ਧਾਮੀ, ਤੀਰਥ ਸਿੰਘ ਸਰਪੰਚ ਲਾਡਲ, ਗੁਰਵਿੰਦਰ ਸਿੰਘ, ਕਰਨੈਲ ਸਿੰਘ, ਜਸਵੰਤ ਸਿੰਘ, ਨਰਿੰਦਰ ਸਿੰਘ, ਸ਼ਮਿੰਦਰਜੀਤ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਡਾ. ਮਨਪ੍ਰੀਤ ਸਿੰਘ, ਸਰਬਜੀਤ ਸਿੰਘ ਭੱਲੜੀ, ਅਮਨਦੀਪ ਸਿੰਘ ਜੇਈ, ਅਮਨੀਤ ਸਿੰਘ, ਨਰਿੰਦਰ ਸਿੰਘ, ਰੁਪਿੰਦਰ ਸਿੰਘ, ਹਰਜੋਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



