ਰਾਏਕੋਟ – (ਸਮਾਜ ਵੀਕਲੀ) (ਗੁਰਭਿੰਦਰ ਗੁਰੀ) ਦਸਮੇਸ਼ ਅਥਲੈਟਿਕਸ ਸੈਂਟਰ ਰਾਏਕੋਟ ਵਿਖੇ ਅਧਿਆਪਕ ਭਾਰਤ ਭੂਸ਼ਣ ਅਤੇ ਰਾਜਾ ਗਰੇਵਾਲ ਵੱਲੋਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕੋਚ ਗੁਰਪ੍ਰੀਤ ਸਿੰਘ ਮੱਲ੍ਹੀ, ਕੋਚ ਸੁਦਾਗਰ ਸਿੰਘ (ਡੀ.ਪੀ.ਈ. ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ, ਰਾਏਕੋਟ) ਅਤੇ ਸ਼੍ਰੀਮਤੀ ਜਤਿੰਦਰ ਕੌਰ ਜੋਤੀ ਮਾਹੀ (ਈ.ਟੀ.ਟੀ. ਅਧਿਆਪਕਾ, ਸਰਕਾਰੀ ਪ੍ਰਾਇਮਰੀ ਸਕੂਲ ਲੋਹਟਬੱਦੀ) ਨੂੰ ਖ਼ਾਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੈਂਟਰ ਦੇ ਦੋ ਵਿਦਿਆਰਥੀਆਂ ਵੱਲੋਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹੈਮਰ ਥ੍ਰੋ ਅਤੇ ਗੋਲਾ ਸੁੱਟਣ ਵਿੱਚ ਗੋਲਡ ਮੈਡਲ ਜਿੱਤਣ ਦੀ ਪ੍ਰਾਪਤੀ ’ਤੇ ਵੀ ਖੁਸ਼ੀ ਪ੍ਰਗਟ ਕੀਤੀ ਗਈ। ਇਸ ਤੋਂ ਇਲਾਵਾ ਖੁਸ਼ਪ੍ਰੀਤ ਕੌਰ ਨੇ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤੀਹਰੀ ਛਾਲ ਅਤੇ ਗਗਨਦੀਪ ਸਿੰਘ ਨੇ ਲੰਬੀ ਛਾਲ ਵਿੱਚ ਭਾਗ ਲੈ ਕੇ ਸੈਂਟਰ ਦਾ ਨਾਮ ਰੌਸ਼ਨ ਕੀਤਾ। ਦਸਮੇਸ਼ ਅਥਲੈਟਿਕਸ ਸੈਂਟਰ ਰਾਏਕੋਟ ਵਿੱਚ ਸਾਰੀਆਂ ਥ੍ਰੋਆਂ ਦੀ ਪ੍ਰੈਕਟਿਸ ਕੋਚ ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਜੰਪਾਂ ਦੀ ਪ੍ਰੈਕਟਿਸ ਕੋਚ ਸੁਦਾਗਰ ਸਿੰਘ ਵੱਲੋਂ ਕਰਵਾਈ ਜਾਂਦੀ ਹੈ। ਇਨ੍ਹਾਂ ਕੋਚਾਂ ਦੀ ਲਗਾਤਾਰ ਮਿਹਨਤ ਅਤੇ ਸਮਰਪਣ ਸਦਕਾ ਰਾਏਕੋਟ ਇਲਾਕੇ ਦੇ ਅਥਲੀਟ ਨੈਸ਼ਨਲ ਪੱਧਰ ’ਤੇ ਮਹੱਤਵਪੂਰਨ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਇਸ ਮੌਕੇ ਸ਼੍ਰੀਮਤੀ ਜਤਿੰਦਰ ਕੌਰ ਜੋਤੀ ਮਾਹੀ ਨੂੰ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਵਿੱਚ ਲਗਾਤਾਰ ਤੀਜੀ ਵਾਰ ਮੈਡਲ ਜਿੱਤਣ ਅਤੇ ਚੈਨੱਈ ਵਿਖੇ ਹੋਈ ਏਸ਼ੀਆ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਦੌਰਾਨ ਸੈਂਟਰ ਨਾਲ ਜੁੜੇ ਸਾਰੇ ਅਥਲੀਟਾਂ ਨੂੰ ਮੂੰਗਫਲੀ ਅਤੇ ਰਿਉੜੀਆਂ ਵੀ ਵੰਡੀਆਂ ਗਈਆਂ। ਅੰਤ ਵਿੱਚ ਇਸ ਉਪਰਾਲੇ ਲਈ ਕੋਚ ਸੁਦਾਗਰ ਸਿੰਘ, ਕੋਚ ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਜਤਿੰਦਰ ਕੌਰ ਜੋਤੀ ਮਾਹੀ ਵੱਲੋਂ ਅਧਿਆਪਕ ਭਾਰਤ ਭੂਸ਼ਣ ਅਤੇ ਰਾਜਾ ਗਰੇਵਾਲ ਦਾ ਦਿਲੋਂ ਧੰਨਵਾਦ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



