ਰੋਪੜ, (ਸਮਾਜ ਵੀਕਲੀ) (ਰੋਮੀ ਘੜਾਮਾਂ): ਦਸਮੇਸ਼ ਯੂਥ ਕਲੱਬ (ਰਜਿ:), ਗ੍ਰੀਨ ਐਵੇਨਿਊ, ਰੋਪੜ ਵੱਲੋਂ ਸ. ਬਘੇਲ ਸਿੰਘ ਐਮ.ਡੀ. ਆਰ.ਪੀ.ਬੀ. ਗਰੁੱਪ ਦੇ ਸਹਿਯੋਗ ਨਾਲ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ 04 ਅਪ੍ਰੈਲ 2026, ਸ਼ਨੀਵਾਰ ਨੂੰ ਸ਼ਾਮ 06:00 ਵਜੇ ਤੋਂ 10:00 ਵਜੇ ਤੱਕ ਗੋਬਿੰਦ ਵੈਲੀ, ਰੋਪੜ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜਿੱਥੇ ਸੁਰਜੀਤ ਹਸਪਤਾਲ ਦੀ ਟੀਮ ਵੱਲੋਂ ਸਾਰੇ ਪ੍ਰਬੰਧ ਕੀਤੇ ਜਾਣਗੇ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ। ਜੋ ਕਈ ਜਿੰਦਗੀਆਂ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਜ਼ਰੂਰਤਮੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਪ੍ਰਾਪਤ ਹੋ ਸਕੇ। ਕਲੱਬ ਮੈਂਬਰਾਂ ਨੇ ਇਲਾਕੇ ਦੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਨੂੰ ਇਸ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜਰਨੈਲ ਸਿੰਘ, ਹਰਪ੍ਰੀਤ ਸਿੰਘ ਭੂਰਾ, ਤਜਿੰਦਰ ਸਿੰਘ ਲਾਲੀ, ਨਿਰੰਜਨ ਸਿੰਘ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ ਜੇ.ਈ. ਅਤੇ ਹੋਰ ਪਤਵੰਤੇ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



