ਭਵਾਨੀਗੜ੍ਹ,ਸੰਗਰੂਰ:- (ਸਮਾਜ ਵੀਕਲੀ) – ਸੰਦੀਪ ਸਿੰਘ ਬਖੋਪੀਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ ਗਿਆ ਹੈ । ਜਿਸ ਵਿੱਚ ਦਸ਼ਮੇਸ਼ ਪਬਲਿਕ ਸਕੂਲ, ਕਾਕੜਾ ਦੇ ਦਸਵੀਂ ਸ਼੍ਰੇਣੀ ਦੇ ਸਾਰੇ ਹੀ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਦੇ ਵਿਦਿਆਰਥੀ ਹਰਸਿਮਰਨ ਸਿੰਘ ਨੇ 650/627 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਆਪਣੀ ਸਖ਼ਤ ਮਿਹਨਤ ਸਦਕਾ ਸੂਬੇ ਭਰ ਵਿੱਚੋਂ 19 ਵਾਂ ਰੈਂਕ ਹਾਸਿਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ 650/617 ਅੰਕ ਲੈ ਕੇ ਵੀਰ ਹਰਮਨ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ 650/612 ਅੰਕ ਹਾਸਿਲ ਕਰਕੇ ਯੁੱਧਵੀਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਸਫ਼ਲਤਾ ਉਪਰੰਤ ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸਰਦਾਰ ਰਵੀ ਸਿੰਘ ਜੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਹਰਬੰਸ ਕੌਰ ਜੀ ,ਮੈਨੇਜਮੈਂਟ ਤੇ ਸਮੂਹ ਅਧਿਆਪਕ ਸਾਹਿਬਾਨ ਵੱਲੋਂ ਸਾਰੇ ਹੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬਹੁਤ – ਬਹੁਤ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly