ਹੁਸ਼ਿਆਰਪੁਰ / ਦਸੂਹਾ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਨੇ ਸਾਥੀ ਕਰਮਚਾਰੀਆ ਨਾਲ ਮੁਲਜਮ ਨਵਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪੰਡੋਰੀ ਅਰਾਈਆਂ ਨੂੰ ਕਾਬੂ ਕਰਕੇ ਉਸ ਪਾਸੋ ਇਕ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ, ਉਹਨਾਂ ਕਿਹਾ ਕਿ ਉਕਤ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਦਾਖਲ ਕਰਵਾਇਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



