ਹੁਸ਼ਿਆਰਪੁਰ / ਦਸੂਹਾ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਦਿਲਦਾਰ ਸਿੰਘ ਨੇ ਮੁਲਜਮ ਬਲਜਿੰਦਰ ਸਿੰਘ ਉਰਫ ਬਿੰਦਰ ਪੁੱਤਰ ਕਰਨੈਲ ਸਿੰਘ ਵਾਸੀ ਸਫਦਰਪੁਰ ਕੁਲੀਆਂ ਦਸੂਹਾ ਅਤੇ ਪ੍ਰਿੰਸ ਸ਼ਰਮਾ ਪੁੱਤਰ ਕਪਿਲ ਸ਼ਰਮਾ ਵਾਸੀ ਸੰਘਵਾਲ ਦਸੂਹਾ ਨੂੰ ਕਾਬੂ ਕਰਕੇ ਉਹਨਾ ਪਾਸੋ 10 ਗ੍ਰਾਮ ਹੈਰੋਇਨ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਇਸ ਸਬੰਧੀ ਪੁਲਿਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕੀ ਉਕਤ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



