HOME ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਬਾਰਵੀਂ ਜਮਾਤ ਦਾ ਨਤੀਜਾ...

ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ।

6

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ । ਜਿਸ ਵਿੱਚ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਨਤੀਜਾ 100 ਫੀਸਦੀ ਰਿਹਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਸੁਭਾਸ਼ ਅਨੰਦ ਨੇ ਦੱਸਿਆ ਕਿ ਲੜਕੀ ਸੰਜਨਾ ਦੇਵੀ ਪੁੱਤਰੀ  ਰਾਮ ਕੁਮਾਰ ਨੇ 81.78% ਅੰਕ ਪ੍ਰਾਪਤ ਕਰਕੇ ਪਹਿਲਾ, ਰੁਪਿੰਦਰ ਕੌਰ ਪੁੱਤਰੀ  ਸ਼ਾਮ ਸਿੰਘ ਨੇ 77.35% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਜਨੀ ਪੁੱਤਰੀ  ਚੰਦਰ ਪਾਲ ਨੇ 66.52% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਬਾਕੀ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਉਨ੍ਹਾਂ ਇਸ ਦਾ ਸਿਹਰਾ ਮਿਹਨਤੀ ਸਟਾਫ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਦਿੱਤਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਮਾਂ ਬਾਪ ਨੂੰ ਮੁਬਾਰਕਬਾਦ ਦਿੰਦਿਆਂ ਬੱਚਿਆਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ
Next articleਪ੍ਰਿੰ: ਰਾਕੇਸ਼ ਜਿੰਦਲ ਦੀ ਸਵ: ਮਾਤਾ ਮਾਇਆ ਦੇਵੀ ਨੂੰ ਇਲਾਕੇ ਭਰ ਦੇ ਲੋਕਾਂ ਨੇ ਸਰਧਾਂਜਲੀਆਂ ਭੇਟ ਕੀਤੀਆਂ