ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਬੋਰਡ ਪ੍ਰੀਖਿਆ ਦੇ ਨਤੀਜਿਆਂ ਅਨੁਸਾਰ ਕਾਠਗੜ੍ਹ ਇਲਾਕੇ ਦੇ ਨਾਮਵਰ ਅਤੇ ਸਭ ਤੋਂ ਪੁਰਾਣੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਬਲਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਕੋਮਲ ਦੀਪ ਪੁੱਤਰੀ ਰਾਮ ਕੁਮਾਰ ਪਹਿਲੀ ਪੁਜੀਸ਼ਨ ਹਾਸਲ ਕੀਤੀ , ਆਰਤੀ ਪੁੱਤਰੀ ਰਾਜ ਕੁਮਾਰ ਨੇ ਦੂਸਰੀ ਪੁਜੀਸ਼ਨ ਹਾਸਲ ਕੀਤਾ ਹੈ ਅਤੇ ਗਗਨ ਪੁੱਤਰੀ ਹੁਸਨ ਲਾਲ ਨੇ ਤੀਸਰੀ ਪੁਜੀਸ਼ਨ ਪੁਜੀਸ਼ਨ ਹਾਸਲ ਕਰਕੇ ਸਕੂਲ ਅਤੇ ਸਮੂਹ ਸਟਾਫ ਦਾ ਨਾ ਉੱਚਾ ਕੀਤਾ ਹੈ। ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ । ਇਸ ਵਧੀਆ ਨਤੀਜੇ ਦਾ ਸਿਹਰਾ ਸਕੂਲ ਦੀ ਪ੍ਰਬੰਧਕ ਕਮੇਟੀ, ਬੱਚਿਆਂ ਦੇ ਮਾਪਿਆਂ ਅਤੇ ਮਿਹਨਤੀ ਸਟਾਫ ਨੂੰ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਵੀ ਸੌ ਫ਼ੀਸਦੀ ਹੀ ਹੋਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



