ਡੀਸੀਪੀ ਨੇ ਅਮਨ ਕਮੇਟੀਆਂ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ (ਸਮਾਜ ਵੀਕਲੀ): ਡਿਪਟੀ ਕਮਿਸ਼ਨਰ ਪੁਲੀਸ (ਉੱਤਰ ਪੱਛਮੀ) ਊਸ਼ਾ ਰੰਗਨਾਨੀ ਵੱਲੋਂ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਜਹਾਂਗੀਰਪੁਰੀ, ਮਹਿੰਦਰਾ ਪਾਰਕ ਅਤੇ ਆਦਰਸ਼ ਨਗਰ ਦੀ ਅਮਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਮੈਂਬਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਨ। ਰੰਗਨਾਨੀ ਨੇ ਕਿਹਾ ਕਿ ਅਮਨ ਕਮੇਟੀਆਂ ਦੇ ਮੈਂਬਰਾਂ ਨੂੰ ਕਿਸੇ ਵੀ ਅਫ਼ਵਾਹ ਅਤੇ ਗਲਤ ਜਾਣਕਾਰੀ ਤੋਂ ਬਚਣ ਦੀ ਅਪੀਲ ਕੀਤੀ ਗਈ ਤੇ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਪ੍ਰਤੀ ਚੌਕਸ ਰਹਿਣ ਲਈ ਕਿਹਾ ਗਿਆ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਵੱਲੋਂ ਦਿੱਲੀ ਦੇ ਲੋਕਾਂ ਨੂੰ ਇਕਜੁੱਟ ਰਹਿਣ ਦਾ ਸੱਦਾ
Next articleਦੰਗਿਆਂ ਲਈ ਖਾਸ ਫਿਰਕੇ ਨੂੰ ਖੁਸ਼ ਕਰਨ ਦੀ ਵਿਚਾਰਧਾਰਾ ਜ਼ਿੰਮੇਵਾਰ: ਭਾਜਪਾ